Punjab

ਚੰਡੀਗੜ੍ਹ-ਪੰਜਾਬ ‘ਚ ਅੱਜ ਮੀਂਹ ਦੀ ਸੰਭਾਵਨਾ, 24 ਘੰਟਿਆਂ ‘ਚ ਤਾਪਮਾਨ 2.5 ਡਿਗਰੀ ਵਧਿਆ

ਮੁਹਾਲੀ : ਪੰਜਾਬ ਵਿੱਚ ਬੀਤੇ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਮੀਂਹ ਦੇ ਆਸਾਰ ਹਨ ਜਿਸ ਨਾਲ ਗਰਮੀ ਤੋਂ ਰਾਹਤ ਦੀ ਉਮੀਦ ਹੈ। ਪੰਜਾਬ ਵਿਚ ਕਈ ਥਾਵਾਂ ਉੱਤੇ ਬੀਤੇ ਦਿਨੀ ਮੀਂਹ ਪਿਆ ਹੈ। ਇਸ ਦੇ ਨਾਲ ਪਰ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ‘ਚ ਖੁਸ਼ਕ ਮੌਸਮ ਕਾਰਨ ਤਾਪਮਾਨ ‘ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ‘ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 3.6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।

ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਇਲਾਵਾ ਸ਼ੁੱਕਰਵਾਰ ਨੂੰ ਵੀ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ।

ਪਿਛਲੇ 7 ਦਿਨਾਂ ‘ਚ ਪੰਜਾਬ ‘ਚ 45 ਫੀਸਦੀ ਘੱਟ ਅਤੇ ਚੰਡੀਗੜ੍ਹ ‘ਚ 27 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ‘ਚ 5 ਤੋਂ 11 ਸਤੰਬਰ ਤੱਕ ਆਮ ਤੌਰ ‘ਤੇ 24.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਪੰਜਾਬ ‘ਚ ਸਿਰਫ 13.2 ਮਿਲੀਮੀਟਰ ਮੀਂਹ ਹੀ ਪਿਆ ਹੈ। ਚੰਡੀਗੜ੍ਹ ‘ਚ ਆਮ ਤੌਰ ‘ਤੇ 71.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 51.9 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਇਨ੍ਹਾਂ ਸੱਤ ਦਿਨਾਂ ਵਿੱਚ 75 ਫੀਸਦੀ ਵੱਧ ਬੱਦਲ ਛਾਏ ਹੋਏ ਹਨ।