Punjab

ਆਮ ਆਦਮੀ ਪਾਰਟੀ ਦੀ ਆਈ ਸ਼ਾਮਤ ! ਚੋਣ ਕਮਿਸ਼ਨ ਨੇ 24 ਘੰਟੇ ਦੇ ਅੰਦਰ ਜਵਾਬ ਮੰਗਿਆ

ਬਿਉਰੋ ਰਿਪੋਰਟ : ਚੋਣ ਜ਼ਾਬਤੇ ਨੂੰ ਲੈਕੇ ਚੋਣ ਕਮਿਸ਼ਨ ਆਮ ਆਦਮੀ ਪਾਰਟੀ ‘ਤੇ ਸਖਤ ਹੋ ਗਈ ਹੈ, 24 ਘੰਟੇ ਦੇ ਅੰਦਰ ਜਵਾਬ ਮੰਗਿਆ ਹੈ । ਦਰਅਸਲ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਸੀ । ਆਪ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਟਰੀ ਪ੍ਰਦਰਸ਼ਨ ਕਰ ਰਹੀ ਸੀ ।

ਕੇਂਦਰ ਦੀ ਬੀਜੇਪੀ ਸਰਕਾਰ ਖਿਲਾਫ ਪ੍ਰਦਰਸ਼ਨ ਦੀ ਅਗਵਾਈ ਚੰਡੀਗੜ੍ਹ ਦੇ ਵਾਰਡ ਨੰਬਰ 21 ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਜਸਵੀਰ ਸਿੰਘ ਲਾਡੀ ਕਰ ਰਹੇ ਸਨ । ਇਸੇ ਦੌਰਾਨ ਚੋਣ ਕਮਿਸ਼ਨ ਦੀ ਫਲਾਇੰਗ ਟੀਮ ਪਹੁੰਚ ਗਈ । ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਆਪ ਆਦਮੀ ਪਾਰਟੀ ਨੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਸੀ । ਜਿਸ ਦੀ ਵਜ੍ਹਾ ਕਰਕੇ ਚੰਡੀਗੜ੍ਹ ਦੇ ਸੈਕਟਰ 31 ਵਿੱਚ ਸ਼ਿਕਾਇਤ ਕੀਤੀ ਗਈ । ਫਲਾਇੰਗ ਦਾ ਇਲਜ਼ਾਮ ਹੈ ਕਿ 70 ਤੋਂ 80 ਵਰਕਰ ਇਕੱਠੇ ਹੋਏ ਅਤੇ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਜਦਕਿ ਚੋਣ ਜ਼ਾਬਤਾ ਲੱਗੇ ਹੋਣ ਦੀ ਵਜ੍ਹਾ ਕਰਕੇ ਬਿਨਾਂ ਇਜਾਜ਼ਤ ਦੇ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ ਹੈ ।