The Khalas Tv Blog Punjab ਚੰਡੀਗੜ੍ਹ ਪ੍ਰਸ਼ਾਸਨ ਹਸਪਤਾਲਾਂ ‘ਤੇ ਹੋਇਆ ਸਖਤ, ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ
Punjab

ਚੰਡੀਗੜ੍ਹ ਪ੍ਰਸ਼ਾਸਨ ਹਸਪਤਾਲਾਂ ‘ਤੇ ਹੋਇਆ ਸਖਤ, ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਹਸਪਤਾਲਾਂ ਖਿਲਾਫ ਸਖਤ ਫੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਮਰੀਜ਼ਾਂ ਤੋਂ ਤੈਅ ਕੀਮਤਾਂ ਤੋਂ ਵੱਧ ਪੈਸੇ ਵਸੂਲਣ ‘ਤੇ ਨਿੱਜੀ ਹਸਪਤਾਲਾਂ ਖਿਲਾਫ ਸਖਤੀ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਅਜਿਹੇ ਹਸਪਤਾਲਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਚੰਡੀਗੜ੍ਹ ਸਿਹਤ ਵਿਭਾਗ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਇਨ੍ਹਾਂ ਨੰਬਰਾਂ ‘ਤੇ ਲੋਕ ਪੁਲਿਸ ਨੂੰ ਜਾਣਕਾਰੀ ਦੇ ਸਕਦੇ ਹਨ ਜੇਕਰ ਕਿਸੇ ਹਸਪਤਾਲ ਵੱਲੋਂ ਮਰੀਜ਼ਾਂ ਤੋਂ ਵਾਧੂ ਪੈਸੇ ਵਸੂਲੇ ਜਾ ਰਹੇ ਹਨ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਨੰਬਰ

9779558282

0172-2752038

ਚੰਡੀਗੜ੍ਹ ਪ੍ਰਸ਼ਾਸਨ ਨੂੰ ਹਸਪਤਾਲਾਂ ਵੱਲੋਂ ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਦੀ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ। ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਟੀਮ ਬਣਾਈ ਹੈ, ਜੋ ਇਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣੇਗੀ।

Exit mobile version