The Khalas Tv Blog India ਚੰਡੀਗੜ੍ਹ ਪ੍ਰਸ਼ਾਸਨ ਨੇ ਨਵੀਆਂ ਪਾਬੰਦੀਆਂ ਲਗਾਈਆਂ
India

ਚੰਡੀਗੜ੍ਹ ਪ੍ਰਸ਼ਾਸਨ ਨੇ ਨਵੀਆਂ ਪਾਬੰਦੀਆਂ ਲਗਾਈਆਂ

‘ਦ ਖਾਲਸ ਬਿਉਰੋ:

ਚੰਡੀਗੜ੍ਹ ਪ੍ਰਸ਼ਾਸਨ ਨੇ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਹੋਟਲਾਂ ਵਿੱਚ ਕੀਤੇ ਜਾ ਰਹੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਜ਼ਿਆਦਾ ਭੀੜ ਇਕੱਠੀ ਨਾ ਹੋਵੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਜੋ 31 ਦਸੰਬਰ ਤੋਂ 1 ਜਨਵਰੀ ਤੱਕ ਲਾਗੂ ਰਹਿਣਗੇ। ਇਸ ਵਿੱਚ ਜੇਕਰ ਹੋਟਲਾਂ, ਕਲੱਬਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ, ਸਿਨੇਮਾ ਹਾਲਾਂ, ਮਿਊਜ਼ੀਅਮਾਂ, ਥੀਏਟਰਾਂ, ਵਿੱਦਿਅਕ ਅਦਾਰਿਆਂ, ਜਿੰਮਾਂ, ਫਿਟਨੈੱਸ ਸੈਂਟਰਾਂ, ਪ੍ਰਾਈਵੇਟ ਅਤੇ ਸਰਕਾਰੀ ਅਦਾਰਿਆਂ ਦੇ ਮਾਲਕਾਂ ਵੱਲੋਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ। ਉਲੰਘਣਾ ਕਰਨ ਵਾਲਿਆਂ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਵਾਰ-ਵਾਰ ਉਲੰਘਣਾ ਕਰਨ ‘ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਸ਼ਹਿਰ ‘ਚ ਕਰੋਨਾ ਦੇ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਪ੍ਰਦਰਸ਼ਨੀਆਂ, ਮੇਲਿਆਂ, ਹੋਟਲਾਂ ਅਤੇ ਰੈਸਟੋਰੈਂਟਾਂ ‘ਚ ਹੋਣ ਵਾਲੇ ਵਿਆਹਾਂ ‘ਚ ਲੋਕਾਂ ਦੀ ਗਿਣਤੀ 50 ਫੀਸਦੀ ਤੱਕ ਘੱਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹੋਟਲ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਲਈ ਕੋਵਿਡ ਵੈਕਸੀਨ ਦੀ ਖੁਰਾਕ ਲੈਣੀ ਲਾਜ਼ਮੀ ਹੈ ਜਾਂ ਉਨ੍ਹਾਂ ਕੋਲ 72 ਘੰਟਿਆਂ ਲਈ RT-PCR ਟੈਸਟ ਦੀ ਨਕਾਰਾਤਮਕ ਰਿਪੋਰਟ ਹੋਣੀ ਚਾਹੀਦੀ ਹੈ। ਉਕਤ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Exit mobile version