‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਪ੍ਰਸ਼ਾਸਨ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਚੰਡੀਗੜ੍ਹ ਸਥਿਤ ਸਾਰੇ ਦਫ਼ਤਰਾਂ ਵਿੱਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਚਲਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਨੂੰ ਹੂ-ਬ-ਹੂ ਲਾਗੂ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਹੈ।
