Punjab

ਚੰਡੀਗੜ੍ਹ ਦੇ ਲੋਕਾਂ ਨੂੰ ਦਿਵਾਲੀ ‘ਤੇ ਸਿਰਫ਼ 2 ਘੰਟੇ ਪਟਾਕੇ ਚਲਾਉਣ ਦੀ ਛੋਟ !

ਬਿਉਰ ਰਿਪੋਰਟ : ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ । ਸਿੱਟੀ ਬਿਊਟੀ ਫੁੱਲ ਦੇ ਲੋਕਾਂ ਨੂੰ ਦੀਵਾਲੀ ਮੌਕੇ ਸਿਰਫ਼ 2 ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਪ੍ਰਸ਼ਾਸਨ ਨੇ ਇਸ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ । ਜਿਸ ਮੁਤਾਬਕ ਗੁਰਪੁਰਬ ਦੌਰਾਨ ਸਵੇਰ 4 ਵਜੇ ਅਤੇ ਸ਼ਾਮ 5 ਵਜੇ ਪਟਾਕੇ ਚਲਾਉਣ ਦੀ ਛੋਟ ਹੈ।

ਦੀਵਾਲੀ ‘ਤੇ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ । ਸਾਇਲੈਂਟ ਜ਼ੋਨ ਦੇ ਲਈ ਨਿਰਦੇਸ਼ ਹਨ ਕਿ 100 ਮੀਟਰ ਦੂਰ ਪਟਾਕੇ ਚਲਾ ਸਕਦੇ ਹਨ । ਦਸਹਿਰੇ ਦੌਰਾਨ ਸਿਰਫ਼ ਪੁਤਲੇ ਵਿੱਚ ਹੀ ਪਟਾਕੇ ਚਲਾਏ ਜਾ ਸਕਣਗੇ,ਵੱਖ ਤੋਂ ਇਜਾਜ਼ਤ ਨਹੀਂ ਹੋਵੇਗੀ । ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ

ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਜਾਰੀ ਨਿਰਦੇਸ਼ ਮੁਤਾਬਿਕ ਇਸ ਸਾਲ ਸ਼ਹਿਰ ਵਿੱਚ ਦੀਵਾਲੀ , ਦਸਹਿਰੇ ਅਤੇ ਗੁਰਪੁਰਬ ਮੌਕੇ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ । ਸ਼ਹਿਰ ਵਿੱਚ ਵਧਣ ਵਾਲੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਲਈ ਯੂਟੀ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ । ਇਸ ਤੋਂ ਇਲਾਵਾ ਪਟਾਕਿਆਂ ਦੇ ਚਲਾਉਣ ਨੂੰ ਲੈਕੇ ਵੀ ਸਮਾਂ ਤੈਅ ਕੀਤਾ ਗਿਆ ਹੈ। ਵੱਧ ਦੇ ਪ੍ਰਦੂਸ਼ਣ ਦੇ ਕਾਰਨ ਇਸ ਸਾਲ ਪਟਾਕੇ ਚਲਾਉਣ ‘ਤੇ ਸਖ਼ਤੀ ਕੀਤੀ ਜਾ ਰਹੀ ਹੈ । ਲੋਕਾਂ ਨੂੰ ਪ੍ਰਦੂਸ਼ਣ ਦੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ।

ਪ੍ਰਸ਼ਾਸਨ ਨੇ ਇਹ ਦੱਸੀ ਵਜ੍ਹਾ

23 ਅਕਤੂਬਰ , 2018 ਨੂੰ ਸੁਪਰੀਮ ਕੋਰਟ ਨੇ ਦੀਵਾਲੀ,ਦਸਹਿਰਾ ਅਤੇ ਹੋਰ ਤਿਉਹਾਰਾਂ ਦੇ ਲਈ 8 ਤੋਂ 10 ਵਜੇ ਤੱਕ ਗ੍ਰੀਨ ਪਟਾਕੇ ਦੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਜਾਵੇ। ਇਸ ਦੇ ਇਲਾਵਾ 1 ਦਸੰਬਰ, 2020 ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT), ਨਵੀਂ ਦਿੱਲੀ ਨੇ ਨਿਰਦੇਸ਼ ਜਾਰੀ ਕੀਤੇ ਸਨ ਕਿ ਦੇਸ਼ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਪ੍ਰਦੂਸ਼ਣ ਜ਼ਿਆਦਾ ਸੀ ਉੱਥੇ ਪਟਾਕਿਆਂ ਦੀ ਵਿੱਕਰੀ ਬੰਦ ਕਰ ਦਿੱਤੀ ਗਈ ਸੀ ।