Punjab

ਮੁੜ ਖੁੱਲ੍ਹਿਆ ਚੰਡੀਗੜ੍ਹ ਦਾ ਹਵਾਈ ਅੱਡਾ, ਭਾਰਤ-ਪਾਕਿ ਤਣਾਅ ਦੇ ਚੱਲਦਿਆਂ ਕੀਤਾ ਸੀ ਬੰਦ

ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ ਸਿਵਲ ਉਡਾਣਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪ੍ਜਾਣਕਾਰੀ ਅਨੁਸਾਰ ਯੁੱਧ ਦੇ ਹਾਲਾਤ ਨੂੰ ਧਿਆਨ ’ਚ ਰਖਦੇ ਹੋਏ ਬੀਤੀ 7 ਮਈ ਤੋਂ ਇਨ੍ਹਾਂ ਹਵਾਈ ਅੱਡਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਡੀ.ਸੀ. ਮੁਹਾਲੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਲਿਮਿਟਡ ਦੇ ਸੀ. ਈ. ਓ. ਨੇ ਹਵਾਈ ਅੱਡਾ ਤੋਂ ਉਡਾਣਾਂ ਮੁੜ ਬਹਾਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।

ਇਸ ਸੰਬੰਧੀ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਲੋਂ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸੂਚਿਤ ਕੀਤਾ ਜਾਂਦਾ ਹੈ ਕਿ 32 ਹਵਾਈ ਅੱਡੇ, ਜੋ 15 ਮਈ 2025 ਨੂੰ 05:29 ਵਜੇ ਤੱਕ ਸਿਵਲ ਜਹਾਜ਼ਾਂ ਦੇ ਸੰਚਾਲਨ ਲਈ ਅਸਥਾਈ ਤੌਰ ’ਤੇ ਬੰਦ ਸਨ, ਹੁਣ ਤੁਰੰਤ ਪ੍ਰਭਾਵ ਨਾਲ ਸਿਵਲ ਜਹਾਜ਼ਾਂ ਦੇ ਸੰਚਾਲਨ ਲਈ ਉਪਲਬਧ ਹਨ। ਯਾਤਰੀਆਂ ਨੂੰ ਇਹ ਸਿਫਾਰਸ਼ ਕੀਤੀ ਜਾਂਦੀ ਹੈ ਕਿ ਉਹ ਏਅਰਲਾਈਨਾਂ ਨਾਲ ਸਿੱਧੇ ਤੌਰ ’ਤੇ ਉਡਾਣ ਦੀ ਸਥਿਤੀ ਦੀ ਜਾਂਚ ਕਰਨ ਅਤੇ ਨਿਯਮਤ ਅਪਡੇਟਸ ਲਈ ਏਅਰਲਾਈਨਾਂ ਦੀਆਂ ਵੈੱਬਸਾਈਟਾਂ ਦੀ ਨਿਗਰਾਨੀ ਕਰਨ।