The Khalas Tv Blog India ਚੰਡੀਗੜ੍ਹ ਅਦਾਲਤ ਵੱਲੋਂ ਅਸ਼ਮੀਤ ਸਿੰਘ ਨੂੰ ਸੰਮਨ ਜਾਰੀ
India Punjab

ਚੰਡੀਗੜ੍ਹ ਅਦਾਲਤ ਵੱਲੋਂ ਅਸ਼ਮੀਤ ਸਿੰਘ ਨੂੰ ਸੰਮਨ ਜਾਰੀ

ਬਿਊਰੋ ਰਿਪੋਰਟ (ਚੰਡੀਗੜ੍ਹ, 19 ਸਤੰਬਰ 2025): ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਸੰਘਰਸ਼ ਵਿੱਚ ਸ਼ਾਮਲ ਅਸ਼ਮੀਤ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਸੈਨੇਟ ਚੋਣਾਂ ਦੀ ਮੰਗ ਅਤੇ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਰੋਕਣ ਲਈ ਕੀਤੇ ਗਏ ਸੰਘਰਸ਼ ਦੌਰਾਨ ਕਈ ਵਿਦਿਆਰਥੀਆਂ ਉੱਪਰ ਪਰਚਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅਸ਼ਮੀਤ ਸਿੰਘ ਨੂੰ ਮੁੱਖ ਸੂਤਰਧਾਰ ਬਣਾਇਆ ਗਿਆ ਸੀ।

ਹਾਸਲ ਜਾਣਕਾਰੀ ਅਨੁਸਾਰ, ਇਸ ਪਰਚੇ ਨੂੰ ਵਾਪਸ ਲੈਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਤਿੰਨ ਵਾਰ ਲਿਖਤੀ ਤੌਰ ’ਤੇ ਮਨਜ਼ੂਰੀ ਦਿੱਤੀ ਗਈ ਸੀ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਪਰਚਾ ਵਾਪਸ ਨਹੀਂ ਲਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ 26 ਅਗਸਤ ਨੂੰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ।

ਵਿਦਿਆਰਥੀ ਜਥੇਬੰਦੀ ਸੱਥ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਨੂੰ ਲੱਗਦਾ ਹੈ ਕਿ ਪਰਚਿਆਂ ਅਤੇ ਅਦਾਲਤੀ ਕਾਰਵਾਈਆਂ ਦੀ ਧਮਕੀ ਦੇ ਕੇ ਕੇਂਦਰੀਕਰਨ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਦਬਾਇਆ ਜਾ ਸਕਦਾ ਹੈ ਤਾਂ ਇਹ ਉਹਨਾਂ ਦੀ ਗ਼ਲਤਫ਼ਹਿਮੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸੈਨੇਟ ਨੂੰ ਬਚਾਉਣ ਅਤੇ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਵਿਰੋਧ ਲਈ ਸੰਘਰਸ਼ ਜਾਰੀ ਰਹੇਗਾ।

Exit mobile version