Punjab

ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ

ਚੰਡੀਗੜ੍ਹ ਦੀ ਅਦਾਲਤ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਉਹਨਾਂ ਦੀ ਫਿਲਮ ਐਮਰਜੰਸੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਹੁਣ ਮਾਮਲੇ ਦੀ ਸੁਣਵਾਈ 5 ਦਸੰਬਰ ਨੂੰ ਹੋਵੇਗੀ।

ਐਨ ਡੀ ਟੀ ਵੀ ਦੀ ਇਕ ਰਿਪੋਰਟ ਮੁਤਾਬਕ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਕੰਗਣਾ ਰਣੌਤ ਖਿਲਾਫ ਕਾਰਵਾਈ ਕੀਤੀ ਜਾਵੇ। ਉਹਨਾਂ ਦੋਸ਼ ਲਾਇਆ ਹੈ ਕਿ ਰਣੌਤ ਨੇ ਫਿਲਮ ਐਮਰਜੰਸੀ ਵਿਚ ਜਾਣ ਬੁੱਝ ਕੇ ਸਿੱਖਾਂ ਦੇ ਅਕਸ ਨੂੰ ਠੇਸ ਪਹੁੰਚਾਈ ਹੈ ਤੇ ਫਿਲਮ ਵਿਚ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਫ਼ਿਲਮ ਵਿੱਚ ਸਿੱਖਾਂ ਦੇ ਅਕਸ ਨੂੰ ਗਲਤ ਦਿਖਾਉਣ ਦੇ ਨਾਲ-ਨਾਲ ਸਿੱਖਾਂ ’ਤੇ ਕਈ ਤਰ੍ਹਾਂ ਦੇ ਝੂਠੇ ਦੋਸ਼ ਲਗਾਏ ਗਏ ਹਨ। ਇਸ ਲਈ ਕੰਗਨਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ।ਸੀਬੀਐਫਸੀ ਨੇ ਫਿਲਮ ਨੇ  U/A ਸਰਟੀਫਿਕੇਟ ਦੇ ਦਿੱਤਾ ਹੈ।

ਹਾਲਾਂਕਿ ਇਸ ਨੂੰ ਕੁਝ ਕੱਟ ਅਤੇ ਬਦਲਾਅ ਕਰਨ ਤੋਂ ਬਆਦ ਰਿਲੀਜ਼ ਕਰਨ ਲਈ ਕਿਹਾ ਹੈ। ਕੰਗਨਾ ਨੇ ਕਿਹਾ ਕਿ ਉਨ੍ਹਾਂ ਦੀ ਫਿਲਮ ਵਿੱਚ ਕੁਝ ਵੀ ਗਲਤ ਨਹੀਂ ਦਿਖਾਇਆ ਗਿਆ ਹੈ ਅਤੇ ਇਸ ਦੀ ਚਾਰ ਇਤਿਹਾਸਕਾਰਾਂ ਨਿਗਰਾਨੀ ਕੀਤੀ ਹੈ। ਇਸ ਵਿਚਾਲੇ ਫਿਲਮ ਖਿਲਾਫ਼ ਵਿਰੋਧ ਅਤੇ ਧਮਕੀਆਂ ਦੀਆਂ ਰਿਪੋਰਟਾਂ ਵੀ ਸਾਹਮਣੇ ਆ ਰਹੀਆਂ ਹਨ।