The Khalas Tv Blog Punjab ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ
Punjab

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ

Chandigarh got a new mayor

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ

ਚੰਡੀਗੜ੍ਹ ਨਗਰ ਨਿਗਮ ਦੀ ਚੋਣ ਵਿਚ ਅੱਜ ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ ਸ਼ਹਿਰ ਦੇ ਨਵੇਂ ਮੇਅਰ ਚੁਣੇ ਗਏ ਹਨ। ਉਹਨਾਂ ਦੇ ਆਪ ਦੇ ਉਮੀਦਵਾਰ ਜਸਬੀਰ ਸਿੰਘ ਨੁੰ ਹਰਾਇਆ। ਗੁਪਤਾ ਨੂੰ 15 ਵੋਟਾਂ ਅਤੇ ਜਸਬੀਰ ਸਿੰਘ ਨੂੰ 14 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੀ ਮੰਗ ’ਤੇ ਦੁਬਾਰਾ ਤੋਂ ਵੋਟਾਂ ਦੀ ਗਿਣਤੀ ਕੀਤੀ ਗਈ। ਜਿਸ ਵਿੱਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ।  ਇਸ ਵਿੱਚ ਕੋਈ ਕਰਾਸ ਵੋਟਿੰਗ ਨਹੀਂ ਹੋਈ। ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰ ਵੋਟਿੰਗ ਤੋਂ ਗੈਰਹਾਜ਼ਰ ਰਹੇ।

ਮੇਅਰ ਦੇ ਅਹੁਦੇ ‘ਤੇ ਕੋਈ ਕਰਾਸ ਵੋਟਿੰਗ ਨਹੀਂ ਹੋਈ। ਭਾਜਪਾ ਨੂੰ ਆਪਣੀਆਂ ਸਾਰੀਆਂ 15 ਅਤੇ ‘ਆਪ’ ਨੂੰ 14 ਵੋਟਾਂ ਮਿਲੀਆਂ। ਅਨੂਪ ਗੁਪਤਾ ਇੱਕ ਵੋਟ ਦੇ ਫਰਕ ਨਾਲ ਮੇਅਰ ਬਣੇ। ਮੇਅਰ ਚੋਣਾਂ ਤੋਂ ਪਹਿਲਾਂ ‘ਆਪ’ ਅਤੇ ਭਾਜਪਾ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਜਿੱਤੇਗੀ। ਸ਼੍ਰੋਮਣੀ ਅਕਾਲੀ ਦਲ ਦੇ ਕਾਰਪੋਰੇਟਰ ਹਰਦੀਪ ਸਿੰਘ ਨੇ ਆਪਣੀ ਵੋਟ ਨਹੀਂ ਪਾਈ।

ਇਸ ਤੋਂ ਪਹਿਲਾਂ ਸਦਨ ਵਿੱਚ ‘ਆਪ’ ਨੇ ਨਾਮਜ਼ਦ ਕੌਂਸਲਰਾਂ ਦੇ ਬੈਠਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਵੋਟ ਦਾ ਅਧਿਕਾਰ ਨਹੀਂ ਹੈ। ਇਸ ‘ਤੇ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਉਹ ਵੀ ਸਦਨ ਦਾ ਹਿੱਸਾ ਹਨ।

Exit mobile version