ਬਿਉਰੋ ਰਿਪੋਰਟ – ਚੰਡੀਗੜ੍ਹ ਦੇ ਮਸ਼ਹੂਰ 5 ਸਟਾਰ ਹੋਟਲ ਲਲਿਤ (Hotel lalit) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ । ਹੋਟਲ ਲਲਿਤ ਦੀ ਚੇਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਪੁਲਿਸ ਅਤੇ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਪਹੁੰਚ ਚੁੱਕੇ ਹਨ । ਪੁਲਿਸ ਅਤੇ ਬੰਬ ਨਿਰੋਧਕ ਦਸਤੇ ਹੋਟਲ ਦੇ ਕੋਨੇ-ਕੋਨੇ ਦੀ ਤਲਾਸ਼ੀ ਲੈ ਰਹੇ ਹਨ । ਪੁਲਿਸ ਨੇ ਹੋਟਲ ਦੇ ਆਲੇ-ਦੁਆਲੇ ਦੀ ਸੁਰੱਖਿਆ ਵਧਾ ਦਿੱਤੀ ਹੈ ।
ਦਿੱਲੀ ਦੇ ਹੋਟਲ ਲਲਿਤ ਨੂੰ ਇੱਕ ਈ-ਮੇਲ ਭੇਜਿਆ ਗਿਆ ਸੀ ਜਿਸ ਵਿੱਚ ਬੰਬ ਨਾਲ ਉਡਾਉਣਦੀ ਧਮਕੀ ਦਿੱਤੀ ਗਈ ਸੀ । ਇਸ ਤੋਂ ਬਾਅਦ ਚੰਡੀਗੜ੍ਹ ਦੇ IT PARK ਸਥਿਤ ਹੋਟਲ ਲਲਿਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ । ਯੂਟੀ ਪੁਲਿਸ ਵੱਲੋਂ ਜਾਂਚ ਕੀਤੀ ਗਈ ਹੈ,ਹੋਟਲ ਦੇ ਅੰਦਰ ਅਤੇ ਬਾਹਰ ਦੇ ਰਸਤਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ । ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆਂ ਜਾ ਰਿਹਾ ਹੈ ।