‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਉਚੇਚੇ ਤੌਰ `ਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ਵਿੱਚ ਮੌਜੂਦ ਹਨ। ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫ਼ੀ ਸਾਕਾਰਤਮਕ ਰਹੇਗੀ ਅਤੇ ਉਹ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ਤੇ ਵੀ ਗੱਲਬਾਤ ਕਰਨਗੇ।
ਢੀਂਡਸਾ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਉਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੇ ਹਰੇਕ ਸੂਬੇ ਨੂੰ ਰਾਜਧਾਨੀ ਮਿਲੀ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਨਹੀ ਦਿੱਤੀ ਗਈ। ਇਸ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣਾ ਚਾਹੀਦਾ ਹੈ।