The Khalas Tv Blog India ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਦੇ ਉਮੀਦਵਾਰ ਨੇ ਟਿਕਟ ਕੀਤੀ ਵਾਪਸ!
India Lok Sabha Election 2024 Punjab

ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਦੇ ਉਮੀਦਵਾਰ ਨੇ ਟਿਕਟ ਕੀਤੀ ਵਾਪਸ!

ਸ਼੍ਰੋਮਣੀ ਅਕਾਲੀ ਦਲ ਨੂੰ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਵੱਡਾ ਝਟਕਾ ਮਿਲਿਆ ਹੈ। ਇੱਥੋਂ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ (6 ਮਈ 2024) ਨੂੰ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਟਿਕਟ ਵਾਪਸ ਕਰ ਦਿੱਤੀ ਹੈ।

ਹਰਦੀਪ ਸਿੰਘ ਚੰਡੀਗੜ੍ਹ ਅਕਾਲੀ ਦਲ ਦੇ ਪ੍ਰਧਾਨ ਹਨ ਅਤੇ ਨਗਰ ਨਿਗਮ ਵਿੱਚ ਪਾਰਟੀ ਦੇ ਇਕਲੌਤੇ ਕੌਂਸਲਰ ਵੀ ਹਨ। ਹਰਦੀਪ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਨਾਲ ਚੰਡੀਗੜ੍ਹ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ ਨੇ ਵੀ ਅਸਤੀਫ਼ੇ ਦੇ ਦਿੱਤੇ ਹਨ। ਪਰ ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾਣਗੇ। ਉਹ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋਣ ਕਾਰਨ ਹੀ ਪਾਰਟੀ ਛੱਡ ਰਹੇ ਹਨ।

ਬੁਟੇਰਲਾ ਨੇ ਇਲਜ਼ਾਮ ਲਾਇਆ ਹੈ ਕਿ ਚੋਣ ਲੜਨ ਤੋਂ ਪਹਿਲਾਂ ਪਾਰਟੀ ਅੱਗੇ ਮੰਗ ਰੱਖੀ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਿੱਚ ਪਹਿਲੀ ਵਾਰ ਚੋਣ ਲੜ ਰਿਹਾ ਹੈ, ਇਸ ਲਈ ਚੰਡੀਗੜ੍ਹ ਵਿੱਚ ਚੋਣ ਲੜਨ ਲਈ ਸੀਨੀਅਰ ਆਗੂਆਂ ਦੀ ਲੋੜ ਪਵੇਗੀ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਲੇ ਵੀ 13 ਸੀਟਾਂ ’ਤੇ ਚੋਣ ਪ੍ਰਚਾਰ ਕਰ ਰਹੇ ਹਨ। ਉਹ 14ਵੀਂ ਸੀਟ ਭੁੱਲ ਗਏ ਹਨ।

ਬੁਟੇਰਲਾ ਨੇ ਕਿਹਾ ਕਿ ਮੈਂ ਇੱਕ ਗ਼ਰੀਬ ਕਿਸਾਨ ਦਾ ਪੁੱਤਰ ਹਾਂ। ਮੈਂ ਇਕੱਲਾ ਚੋਣ ਨਹੀਂ ਲੜ ਸਕਦਾ। ਮੈਨੂੰ ਪਾਰਟੀ ਫੰਡਾਂ ਦੀ ਲੋੜ ਸੀ, ਪਰ ਪਾਰਟੀ ਵੱਲੋਂ ਮੈਨੂੰ ਫੰਡ ਨਹੀਂ ਦਿੱਤੇ ਗਏ। ਮੈਂ ਆਪਣੇ ਦਮ ’ਤੇ ਤਿੰਨ ਵਾਰ ਨਗਰ ਕੌਂਸਲਰ ਦੀ ਚੋਣ ਲੜ ਕੇ ਜਿੱਤ ਚੁੱਕਾ ਹਾਂ। ਮੇਰਾ ਕੋਈ ਪਿਤਾ ਨਹੀਂ ਹੈ। ਮੈਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਤੁਸੀਂ ਮੇਰੇ ਪਿਤਾ ਹੋ, ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।

Exit mobile version