The Khalas Tv Blog Punjab ਚੰਡੀਗੜ੍ਹ ਮੇਅਰ ਚੋਣ : NSUI ਦਾ ਭਾਜਪਾ ਖ਼ਿਲਾਫ਼ ਹੱਲਾ-ਬੋਲ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ…
Punjab

ਚੰਡੀਗੜ੍ਹ ਮੇਅਰ ਚੋਣ : NSUI ਦਾ ਭਾਜਪਾ ਖ਼ਿਲਾਫ਼ ਹੱਲਾ-ਬੋਲ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ…

Chandigarh Mayor Election: NSUI attacked BJP, police used water cannon

Chandigarh Mayor Election: NSUI attacked BJP, police used water cannon

ਚੰਡੀਗੜ੍ਹ ਨਗਰ ਨਿਗਮ ਨੂੰ ਲੈ ਕੇ ਕਾਂਗਰਸ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ। ਅੱਜ ਕਾਂਗਰਸੀ ਵਰਕਰਾਂ ਨੇ ਬੀਜੇਪੀ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਦੇ ਵਿਚਾਲੇ ਝੜਪ ਵੀ ਹੋ ਗਈ। ਇਸ ਦੌਰਾਨ ਪੁਲਿਸ ਨੇ ਰੋਸ ਵਿਖਾਵਾ ਕਰ ਰਹੇ ਨੌਜਵਾਨਾਂ ਉੱਤੇ ਪਾਣੀ ਦੀਆਂ ਤੇਜ਼ ਬੁਛਾੜਾਂ ਵੀ ਛੱਡੀਆਂ।

ਜਾਣਕਾਰੀ ਮੁਤਾਬਕ ਪੁਲਿਸ ਨੇ ਵਰਕਰਾਂ ਨੂੰ ਪਿੱਛੇ ਹਟਾ ਲਈ ਕਿਹਾ ਗਿਆ ਪਰ ਕਾਂਗਰਸੀ ਵਰਕਰਾਂ ਨੇ ਬੈਰੀਕੇਡ ਦੇ ਉਪਰ ਤੋਂ ਲੰਘ ਕੇ ਬੀਜੇਪੀ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਵਰਕਰਾਂ ਨੂੰ ਪਿੱਛੇ ਹਟਾਉਣ ਦੇ ਲਈ ਵਾਟਰ ਕੈਨਨ ਦਾ ਪ੍ਰਯੋਗ ਕੀਤਾ।

ਦੱਸ ਦਈਏ ਕਿ ਨਗਰ ਨਿਗਮ ਚੋਣਾਂ ਵਿੱਚ ਬੀਜੇਪੀ ਦੇ ਮੇਅਰ ਮਨੌਜ ਸੋਨਕਰ ਨੇ ਕਾਂਗਰਸ ਅਤੇ ਆਪ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਨੂੰ ਹਰਾ ਦਿੱਤਾ ਸੀ। ਜਿਸ ਤੋਂ ਕਾਂਗਰਸ ਅਤੇ ਆਪ ਲਗਾਤਾਰ ਬੀਜੇਪੀ ‘ਤੇ ਚੋਣਾਂ ਵਿੱਚ ਧਾਂਦਲੀ ਕਰਨ ਦਾ ਇਲਜ਼ਾਮ ਲਗਾ ਰਹੀ ਹੈ।

ਇਸ ਮਾਮਲੇ ਨੂੰ ਲੈਕੇ AAP-ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੂੰ ਹਟਾ ਕੇਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਸੀ। ਜਿਸ ‘ਤੇ ਕੋਰਟ ਨੇ ਸੁਣਵਾਈ ਕਰਦੇ ਹੋਏ ਚੋਣ ਅਧਿਕਾਰ ਅਨੀਲ ਮਸੀਹ ਨੂੰ ਝਾੜ ਪਾਈ ਸੀ।

ਇਸ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਅਤੇ ਦਿੱਲੀ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੀਤੇ ਕੱਲ੍ਹ ਵੀ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਸਮੇਤ ਵਰਕਰਾਂ ਨੇ ਕੈਂਡਲ ਮਾਰਚ ਕੱਢਿਆ ਸੀ।

Exit mobile version