‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਵਿਚਾਲੇ ਛਿੜੇ ਚੰਡੀਗੜ੍ਹ ਤੇ ਹੱਕ ਦੇ ਮਸਲੇ ਵਿੱਚ ਚੰਡੀਗੜ੍ਹ ਨਗਰ ਨਿਗਮ ਨੇ ਅੱਜ ਅਹਿਮ ਮੀਟਿੰਗ ਸੱਦੀ ਲਈ ਹੈ। ਚੰਡੀਗੜ੍ਹ ਨਗਰ ਨਿਗਮ ਦੀ ਇਹ ਮੀਟਿੰਗ ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਮੇਅਰ ਸਰਬਜੀਤ ਕੌਰ ਵੱਲੋਂ ਚੰਡੀਗੜ੍ਹ ਨੂੰ ਕੇਂਦਰ ਸ਼ਾਸ਼ਿਤ ਪ੍ਰਦੇਸ਼ ਵਜੋਂ ਹੀ ਮਾਨਤਾ ਦੇਣ ਅਤੇ ਪੰਜਾਬ ਤੇ ਹਰਿਆਣਾ ਨੂੰ ਹੋਰ ਰਾਜਧਾਨੀਆਂ ਦੇਣ ਲਈ ਮਤੇ ਲਿਆਂਦੇ ਜਾਣਗੇ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦੀ ਮਤਾ ਵੀ ਪਾਸ ਕੀਤਾ ਜਾਵੇਗਾਾ। ਇਸ ਮੀਟਿੰਗ ਦਾ ਸਮਾਂ 11:30 ਵਜੇ ਰੱਖਿਆ ਗਿਆ ਹੈ। ਇਸ ਸਭ ਤੋਂ ਇਲਾਵਾ ਚੰਡੀਗੜ੍ਹ ਲਈ ਆਪਣੀ ਵੱਖਰੀ ਵਿਧਾਨ ਸਭਾ ਦਾ ਮਤਾ ਵੀ ਲਿਆਂਦਾ ਜਾ ਸਕਦਾ ਹੈ।