Punjab Religion

ਖਾਲਸੇ ਦੇ ਸਾਜਣਾ ਦਿਹਾੜੇ ‘ਤੇ ਚੰਡੀਗੜ੍ਹ ‘ਚ ਸਜਾਇਆ ਗਿਆ ਨਗਰ ਕੀਰਤਨ !

ਬਿਉਰੋ ਰਿਪੋਰਟ – ਖ਼ਾਲਸੇ ਦੇ ਸਾਜਣਾ ਦਿਵਸ ਵਿਸਾਖੀ ਦੇ ਮੌਕੇ ਚੰਡੀਗੜ੍ਹ ਵਿੱਚ ਅੱਜ ( 11 ਅਪ੍ਰੈਲ) ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਚੰਡੀਗੜ੍ਹ ਦੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਾਧ ਸੰਗਤ ਸਾਹਿਬਾਨ ਦੇ ਸਹਿਯੋਗ ਨਾਲ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 29-ਬੀ, ਚੰਡੀਗੜ੍ਹ ਤੋਂ ਸ਼ੁਰੂ ਹੋਇਆ ਅਤੇ ਗੁਰਦੁਆਰਾ ਗੁਰੂ ਅੰਗਦ ਦੇਵ ਜੀ, ਸੈਕਟਰ 42 ਵਿੱਚ ਜਾਕੇ ਸਮਾਪਤ ਹੋਇਆ।

ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 29 ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਵੀ ਕੀਤੀ ਗਈ ਜਿਸ ਦੀ ਸਮਾਪਤੀ 13 ਅਪ੍ਰੈਲ ਵਿਸਾਖੀ ਵਾਲੇ ਦਿਨ ਹੋਵੇਗੀ । ਇਸ ਤੋਂ ਬਾਅਦ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ,ਜਿਸ ਵਿੱਚ ਸਿੱਖ ਪੰਥ ਦੇ ਮਹਾਨ ਰਾਗੀ ਅਤੇ ਢਾਡੀ ਸਿੰਘ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ ।

ਖਾਲਸੇ ਦੇ ਸਾਜਣਾ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ,ਸੈਕਟਰ 29-ਬੀ ਵਿਖੇ ਹੀ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ।