Punjab

ਚੰਡੀਗੜ੍ਹ ਦੇ ਲੋਕਾਂ ਲਈ ਬੁੱਧਵਾਰ ਹੋਵੇਗਾ ਸਪੈਸ਼ਲ ਦਿਨ !

ਬਿਉਰੋ ਰਿਪੋਰਟ : ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬੁੱਧਵਾਰ ਨੂੰ ਉਹ ਕਿਸੇ ਵੀ ਤਰ੍ਹਾਂ ਦੀ ਕੋਈ ਬੈਠਨ ਨਾ ਕਰਨ । ਇਸ ਦਿਨ ਸਿਰਫ਼ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਸੁਣਨ ਅਤੇ ਦੂਰ ਕਰਨ । ਬੁੱਧਵਾਰ ਨੂੰ ਪੂਰਾ ਦਿਨ ਅਧਿਕਾਰੀ ਆਪੋ-ਆਪਣੇ ਦਫਤਰਾਂ ਵਿੱਚ ਮੌਜੂਦ ਰਹਿਣ ਤਾਂਕੀ ਮੁਸ਼ਕਿਲ ਲੈਕੇ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ । ਪ੍ਰਸ਼ਾਸਕ ਦਾ ਇਹ ਹੁਕਮ 20 ਮਾਰਚ ਨੂੰ ਆਉਣ ਵਾਲੇ ਬੁੱਧਵਾਰ ਨੂੰ ਲਾਗੂ ਹੋ ਜਾਵੇਗਾ।

ਪਹਿਲਾਂ ਵੀ ਚੰਡੀਗੜ੍ਹ ਵਿੱਚ ਇਸੇ ਤਰ੍ਹਾਂ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ । ਇਸ ਵਿੱਚ ਅਧਿਕਾਰੀਆਂ ਨੂੰ ਦੁਪਹਿਰ 12:00 ਤੋਂ 1:00 ਵਜੇ ਦੇ ਵਿਚਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਲਈ ਕਿਹਾ ਸੀ । ਪਰ ਇਸ ਦੌਰਾਨ ਸਾਰੇ ਅਧਿਕਾਰੀ ਕਿਸੇ ਨਾ ਕਿਸੇ ਬੈਠਕ ਵਿੱਚ ਰੁਜੇ ਹੁੰਦੇ ਹਨ । ਇਸ ਕਾਰਨ ਲੋਕਾਂ ਦੇ ਨਾਲ ਮੁਲਾਕਾਤ ਨਹੀਂ ਹੋ ਸਕਦੀ ਸੀ । ਪਰ ਹੁਣ ਪ੍ਰਸ਼ਾਸਕ ਵੱਲੋਂ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ।

ਸਰਕਾਰੀ ਦਫਤਰਾਂ ਦੇ ਵਿੱਚ ਜ਼ਿਆਦਾਤਰ ਲੋਕ ਪਰੇਸ਼ਾਨ ਹੋਕੇ ਵਾਪਸ ਪਰਤ ਜਾਂਦੇ ਹਨ । ਉਹ ਘੰਟਿਆਂ ਤੱਕ ਅਧਿਕਾਰੀਆਂ ਦੇ ਦਫਤਰਾਂ ਦੇ ਬਾਹਰ ਇੰਤਜ਼ਾਰ ਕਰਦੇ ਰਹਿੰਦੇ ਹਨ । ਇਸ ਦੇ ਬਾਅਦ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਪਾਉਂਦੀ ਹੈ । ਅਧਿਕਾਰੀ ਕਿਸੇ ਨਾ ਕਿਸੇ ਬੈਠਕ ਵਿੱਚ ਹੁੰਦੇ ਹਨ। ਇਸ ਦੀ ਵਜ੍ਹਾ ਕਰਕੇ ਲੋਕ ਪਰੇਸ਼ਾਨ ਰਹਿੰਦੇ ਹਨ ।