Punjab

ਚੰਡੀਗੜ੍ਹ ਪੁਲਿਸ ਅਤੇ ‘ਆਪ’ ਵਰਕਰ ਹੋਏ ਆਹਮੋ ਸਾਹਮਣੇ , ਪ੍ਰਦਰਸ਼ਨ ਕਰ ਰਹੇ ਆਗੂਆਂ ‘ਤੇ ਪਾਣੀ ਦੀਆਂ ਬੁਛਾੜਾਂ

Chandigarh Police and 'AAP' workers faced off, water was thrown on the protesting leaders faced off, water was thrown on the protesting leaders

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਮੰਤਰੀ, ਵਿਧਾਇਕ, ਕੌਂਸਲਰ ਅਤੇ ਹੋਰ ਆਗੂ ਤੇ ਵਰਕਰਾਂ ਵੱਲੋਂ ਅੱਜ ਬੱਤਰਾ ਥੀਏਟਰ, ਭਾਜਪਾ ਦਫ਼ਤਰ, ਸੈਕਟਰ-37 ਨੇੜੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਨੂੰ ਲੈ ਕੇ ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਇਸ ਮੌਕੇ ਆਪ ਆਗੂਆਂ ਵੱਲੋਂ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਤੋੜਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਦੀ ਵੀ ਵਰਤੋਂ ਕੀਤੀ ਗਈ ਹੈ।

https://twitter.com/AAPPunjab/status/1624683594722725890?s=20&t=izBkr8pwNtCqHq-PM32AoQ

ਇਸ ਮੌਕੇ ਆਪ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੋਦੀ ਸਰਕਾਰ ਨੇ ਸਾਰੇ ਸਰਕਾਰੀ ਅਦਾਰਿਆਂ ਨੂੰ ਇੱਕ-ਇੱਕ ਕਰਕੇ ਅਡਾਨੀਆਂ-ਅੰਬਾਨੀਆਂ ਨੂੰ ਵੇਚ ਦਿੱਤਾ ਹੈ। ਆਮ ਆਦਮੀ ਪਾਰਟੀ ਇਸਦਾ ਸਖ਼ਤ ਵਿਰੋਧ ਕਰਦੀ ਹੈ ਤੇ ਇਸੇ ਨੂੰ ਮੁੱਖ ਰੱਖ ਕੇ ਅੱਜ ਅਸੀਂ ਦੇਸ਼ ਭਰ ਵਿੱਚ ਮੋਦੀ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜ਼ਿਕਰ ਕਰ ਦਈਏ ਕਿ ਇਹ ਪ੍ਰਦਰਸ਼ਨ ਕਾਰੋਬਾਰੀ ਗੌਤਮ ਅਡਾਨੀ ਦੇ ਕਥਿਤ ਘਪਲੇ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਹਨ। ਆਪ ਆਗੂਆਂ ਦਾ ਦੋਸ਼ ਹੈ ਕਿ ਜਿਸ ਤਰ੍ਹਾਂ ਮੋਦੀ ਨੇ ਆਪਣੇ ਦੋਸਤ ਅਡਾਨੀ ਨੂੰ ਫਾਇਦਾ ਪਹੁੰਚਾਇਆ ਹੈ, ਇਹ ਬਹੁਤ ਵੱਡਾ ਘੁਟਾਲਾ ਹੈ। ਸੀ.ਬੀ.ਆਈ., ਇਨਕਮ ਟੈਕਸ, ਈ.ਡੀ ਛੋਟੇ-ਛੋਟੇ ਮਾਮਲਿਆਂ ‘ਤੇ ਵਿਰੋਧੀ ਨੇਤਾਵਾਂ ‘ਤੇ ਛਾਪੇਮਾਰੀ ਕਰਦੇ ਹਨ, ਪਰ ਮੋਦੀ ਸਰਕਾਰ ਇਸ ਘੁਟਾਲੇ ‘ਤੇ ਪੂਰੀ ਤਰ੍ਹਾਂ ਚੁੱਪ ਹੈ।

ਅਡਾਨੀ ਘੁਟਾਲੇ ‘ਤੇ ਮੋਦੀ ਸਰਕਾਰ ਦਾ ਨਾ ਬੋਲਣਾ ਇਸ ਘੁਟਾਲੇ ‘ਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਨੇ ਜੇਪੀਸੀ ਬਣਾਉਣ ਦੀ ਮੰਗ ਉਠਾਈ, ਪਰ ਇਸ ਦੀ ਸੁਣਵਾਈ ਨਹੀਂ ਹੋ ਰਹੀ। ਸੰਸਦ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਇਸ ਲਈ ਅਸੀਂ ਇਸ ਮੁੱਦੇ ਨੂੰ ਲੈ ਕੇ ਸੜਕਾਂ ‘ਤੇ ਉਤਰ ਰਹੇ ਹਨ।