Chandigarh Police Constable Recruitment 2023 : ਚੰਡੀਗੜ੍ਹ ਪੁਲਿਸ ‘ਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਚੰਡੀਗੜ੍ਹ ਪੁਲਿਸ ਵਿੱਚ ਜਲਦੀ ਹੀ 700 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਜਿਸ ਲਈ ਕੇਂਦਰ ਸਰਕਾਰ ਨੇ ਵੀ ਹਰੀ ਝੰਡੀ ਦੇ ਦਿੱਤੀ ਹੈ।
ਕਾਂਸਟੇਬਲਾਂ ਦੀ ਭਰਤੀ ਸਬੰਧੀ ਪੁਲਿਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਡੀਜੀਪੀ ਨੇ ਵੀ ਟਵਿੱਟਰ ‘ਤੇ ਇਸ ਸਬੰਧੀ ਇੱਕ ਪੋਸਟ ਅਪਲੋਡ ਕੀਤੀ ਹੈ।
ਦੱਸ ਦੇਈਏ ਕਿ ਇਹ ਭਰਤੀ ਕੇਂਦਰੀ ਸੇਵਾ ਨਿਯਮਾਂ ਦੇ ਤਹਿਤ ਕੀਤੀ ਜਾਵੇਗੀ। ਜਿਸ ਵਿੱਚ ਔਰਤਾਂ ਲਈ 223 ਅਸਾਮੀਆਂ ਰੱਖੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ 12ਵੀਂ ਦੀ ਯੋਗਤਾ ਰੱਖੀ ਗਈ ਹੈ। ਚੰਡੀਗੜ੍ਹ ਪੁਲਿਸ ਦੀ ਵੈੱਬਸਾਈਟ chandigarhpolice.gov.in ‘ਤੇ ਜਾ ਕੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਚੰਡੀਗੜ੍ਹ ਪੁਲਿਸ 2018 ਤੋਂ ਬਾਅਦ ਕਾਂਸਟੇਬਲ ਦੀ ਭਰਤੀ ਕਰਨ ਜਾ ਰਹੀ ਹੈ।
ਭਰਤੀ ਸੰਬੰਧੀ ਕੁਝ ਮਹੱਤਵਪੂਰਨ ਜਾਣਕਾਰੀ
ਆਨਲਾਈਨ ਅਰਜ਼ੀਆਂ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਣਗੀਆਂ। ਪਹਿਲੀ ਲਿਖਤੀ ਪ੍ਰੀਖਿਆ ਜੁਲਾਈ ਦੇ ਅੰਤ ਵਿੱਚ ਲਈ ਜਾਵੇਗੀ। 18 ਤੋਂ 25 ਸਾਲ ਦੀ ਉਮਰ ਦੇ ਨੌਜਵਾਨ ਅਪਲਾਈ ਕਰ ਸਕਣਗੇ। 33 ਫੀਸਦੀ ਅਸਾਮੀਆਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਸਰੀਰਕ ਪ੍ਰੀਖਿਆ ਸਤੰਬਰ ਦੇ ਅੱਧ ਤੱਕ ਹੋਵੇਗੀ। ਚੁਣੇ ਗਏ ਉਮੀਦਵਾਰਾਂ ਦੀ ਸਿਖਲਾਈ ਸਾਰੰਗਪੁਰ ਸਥਿਤ ਪੁਲਿਸ ਸਿਖਲਾਈ ਕੇਂਦਰ ਵਿਖੇ ਸ਼ੁਰੂ ਹੋਵੇਗੀ।