Punjab

ਚੰਡੀਗੜ੍ਹ ਪੁਲਿਸ ਨੇ ‘ਆਪ’ ਵਿਧਾਇਕ ਦਾ ਕੱਟਿਆ ਚਲਾਨ , ਬਿਨ੍ਹਾਂ ਹੈਲਮੇਟ ਤੋਂ ਚਲਾ ਰਹੇ ਸੀ ਬਾਈਕ

Chandigarh police cut the challan of 'AAP' MLA, he was riding a bike without a helmet

ਚੰਡੀਗੜ੍ਹ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ( Gurpreet Bassi Gogi) ਦਾ ਚੰਡੀਗੜ੍ਹ ਪੁਲਿਸ(Chandigarh police) ਨੇ ਚਲਾਨ ਕੱਟ ਦਿੱਤਾ ਹੈ। ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਤੱਕ ਕੱਢੇ ਗਏ ਰੋਸ ਮਾਰਚ ਦੌਰਾਨ ਵਿਧਾਇਕ ਗੁਰਪ੍ਰੀਤ ਗੋਗੀ ਬਿਨਾਂ ਹੈਲਮੇਟ ਤੋਂ ਬਾਈਕ ਚਲਾ ਰਹੇ ਸਨ , ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ ਗਿਆ ਹੈ।

ਦਰਅਸਲ ‘ਚ ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਤੇ ਸਾਰੇ ਵਿਧਾਇਕਾਂ ਵੱਲੋਂ 22 ਸਤੰਬਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਰੋਸ ਮਾਰਚ ਕੱਢਿਆ ਗਿਆ ਸੀ।ਇਸ ਦੌਰਾਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਬਿਨਾਂ ਹੈਲਮੇਟ ਤੋਂ ਮੋਟਰਸਾਈਕਲ ਚਲਾਇਆ ਸੀ। ਇਸ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ ‘ਤੇ ਵਿਧਾਇਕ ਗੋਗੀ ਦੇ ਚਲਾਨ ਦੀ ਮੰਗ ਕਰ ਰਹੇ ਸਨ ,ਕਿਉਂਕਿ ਵਿਧਾਇਕ ਨੇ ਰੋਸ ਮਾਰਚ ਦੌਰਾਨ ਬਾਈਕ ਚਲਾਉਂਦੇ ਸਮੇਂ ਹੈਲਮੇਟ ਨਾ ਪਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ।

ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਬਿਨਾਂ ਹੈਲਮੇਟ ਦੇ MLA ਗੁਰਪ੍ਰੀਤ ਗੋਗੀ ਵੱਲੋਂ ਚਲਾਈ ਗਈ ਬਾਈਕ ਦਾ ਚਲਾਨ ਕੀਤਾ ਹੈ। ਦੇਰ ਸ਼ਾਮ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਚਲਾਨ ਨੰਬਰ 20852069 ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ। ਇਹ ਪਹਿਲੀ ਵਾਰ ਨਹੀਂ ਹੈ ,ਜਦੋਂ ਕਿਸੇ ਨੇਤਾ ਨੇ ਚੰਡੀਗੜ੍ਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਚੰਡੀਗੜ੍ਹ ਪੁਲਿਸ ਹਮੇਸ਼ਾਂ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਖਤੀ ਕਰਦੀ ਹੈ।

ਦੱਸ ਦੇਈਏ ਕਿ ਅਪਰੇਸ਼ਨ ਲੋਟਸ ਖਿਲਾਫ਼ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਸੀ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਤੇ ਸਾਰੇ ਵਿਧਾਇਕਾਂ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਪੈਦਲ ਮਾਰਚ ਕੱਢਿਆ ਗਿਆ ਸੀ। ਇਸ ਮਾਰਚ ਦੌਰਾਨ ਵਿਧਾਇਕ ਗੋਗੀ ਬਿਨਾਂ ਹੈਲਮੇਟ ਦੇ ਸਾਈਕਲ ਚਲਾ ਰਹੇ ਸਨ