Punjab

ਅਕਾਲੀ ਦਲ ਦੇ ਮੋਰਚੇ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸਾਰੇ ਬਾਰਡਰ ਕੀਤੇ ਸੀਲ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਕਿਸਾਨ ਜਥੇਬੰਦੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਹਿਲੀ ਅਕਤੂਬਰ ਨੂੰ ਤਿੰਨ ਤਖਤਾਂ ਤੋਂ ਸ਼ੁਰੂ ਕੀਤੇ ਕਿਸਾਨ ਮਾਰਚ ਨੂੰ ਚੰਡੀਗੜ੍ਹ ‘ਚ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਦੀ ਰਿਹਾਇਸ਼ ਰਾਜ ਭਵਨ ਤੱਕ ਲੈ ਕੇ ਆਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ।

ਇਸ ਮੌਕੇ SSP ਕੁਲਦੀਪ ਚਾਹਲ ਨੇ ਦੱਸਿਆ ਕਿ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਬਿਨਾਂ ਪ੍ਰਵਾਨਗੀ ਕੋਈ ਮਾਰਚ ਨਹੀਂ ਕੱਢਿਆ ਜਾ ਸਕਦਾ। ਉਹਨਾਂ ਕਿਹਾ ਕਿ ਅਸੀਂ ਪੁਖ਼ਤਾ ਇੰਤਜ਼ਾਮ ਕੀਤੇ ਹਨ, ਅਤੇ ਕੋਈ ਮਾਰਚ ਸ਼ਹਿਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

 

ਸੀਮਤ ਆਗੂਆਂ ਨੂੰ ਮੈਮੋਰੰਡਮ ਦੇਣ ਦੀ ਆਗਿਆ ਦੇਣ ਦਾ ਫੈਸਲਾ ਮੌਕੇ ਦੇ ਹਾਲਾਤ ਅਨੁਸਾਰ ਲਿਆ ਜਾਵੇਗਾ, ਪਰ ਫਿਲਹਾਲ ਸ਼ਹਿਰ ਵਿੱਚ ਇਹ ਕਿਸਾਨ ਮਾਰਚ ਦਾਖਲ ਨਹੀਂ ਹੋਣ ਦਿੱਤੇ ਜਾਣਗੇ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਊ ਚੰਡੀਗੜ੍ਹ ਵਾਲੇ ਪਾਸਿਓਂ ਤੇ ਹਰਸਿਮਰਤ ਕੌਰ ਬਾਦਲ ਨੇ ਜ਼ੀਰਕਪੁਰ ਰਾਹੀਂ ਚੰਡੀਗੜ੍ਹ ਵਿੱਚ ਦਾਖਲ ਹੋਣਾ ਹੈ। ਦੋਵੇਂ ਆਗੂ ਕ੍ਰਮਵਾਰ ਅੰਮ੍ਰਿਤਸਰ ਤੇ ਤਲਵੰਡੀ ਸਾਬੋ ਤੋਂ ਮਾਰਚ ਦੀ ਅਗਵਾਈ ਕਰ ਰਹੇ ਹਨ।

Comments are closed.