Punjab

ਚੰਡੀਗੜ੍ਹ ਦੇ ਸਕੂਲਾਂ ‘ਚ 20 ਜਨਵਰੀ ਤੱਕ ਛੁੱਟੀਆਂ

Chandigarh schools will have holidays, online classes till January 20

ਚੰਡੀਗੜ੍ਹ : ਪੂਰੇ ਉਤਰ ਭਾਰਤ ਵਿੱਚ ਸ਼ੀਤ ਲਹਿਰ ਪੂਰੇ ਜੋਰਾਂ ਉਤੇ ਚਲ ਰਹੀ ਹੈ। ਇਸ ਦੇ ਮੱਦੇਨਜ਼ਰ ਕਈ ਸੂਬਿਆਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਕੀਤੀਆਂ ਹੋਈਆਂ ਹਨ। ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਹੈ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ। ਅੱਠਵੀਂ ਕਲਾਸ ਤੱਕ ਅਧਿਆਪਕ ਆਨਲਾਈਨ ਕਲਾਸਾਂ ਲਗਾਉਣਗੇ। 9ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਲਈ ਸਕੂਲ ਖੁੱਲ੍ਹਣਗੇ।

ਦੱਸ ਦਈਏ ਕਿ ਪਹਿਲਾਂ ਸਕੂਲ 15 ਜਨਵਰੀ ਨੂੰ ਖੁਲਣੇ ਸਨ ਪਰ ਹੁਣ  ਮੌਜੂਦਾ ਖ਼ਰਾਬ ਮੌਸਮ ਦੇ ਮੱਦੇਨਜ਼ਰ ਅਤੇ ਇਸ ਅਤਿ ਠੰਢੇ ਮੌਸਮ ਵਿੱਚ ਬੱਚਿਆਂ ਦੇ ਸੰਪਰਕ ਵਿੱਚ ਆਉਣ ਤੋਂ ਬਚਣ ਲਈ; ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 20 ਜਨਵਰੀ 2024 ਤੱਕ ਅੱਠਵੀਂ ਜਮਾਤ ਤੱਕ ਫਿਜੀਕਲ ਮੋਡ ਵਿੱਚ ਕੋਈ ਕਲਾਸਾਂ ਨਹੀਂ ਹੋਣਗੀਆਂ। ਸਕੂਲ ਇਹਨਾਂ ਜਮਾਤਾਂ ਦੇ ਆਪਣੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦਾ ਆਯੋਜਨ ਕਰ ਸਕਦੇ ਹਨ।

ਇਸ ਤੋਂ ਇਲਾਵਾ UT ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਲਈ, 20 ਜਨਵਰੀ 2024 ਤੱਕ ਸਕੂਲ ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਅਤੇ ਸ਼ਾਮ 4 ਵਜੇ ਤੋਂ ਬਾਅਦ ਬੰਦ ਨਹੀਂ ਹੋਣਗੇ।