India Punjab

ਚੰਡੀਗੜ੍ਹ ’ਚ ਮਾਨਸੂਨ ਦੀ ਪਹਿਲੀ ਬਾਰਿਸ਼ ਸ਼ੁਰੂ! ਦਿਨ ਭਰ ਛਾਏ ਰਹਿਣਗੇ ਬੱਦਲ

weather update todays weather weather today weather update today

ਬਿਉਰੋ ਰਿਪੋਰਟ: ਚੰਡੀਗੜ੍ਹ-ਮੁਹਾਲੀ ’ਚ ਹੁਣ ਮਾਨਸੂਨ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਅੱਜ ਮਾਨਸੂਨ ਦੀ ਪਹਿਲੀ ਬਾਰਿਸ਼ ਪੈ ਰਹੀ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਮਾਨਸੂਨ 2 ਦਿਨ ਦੀ ਦੇਰੀ ਨਾਲ ਚੰਡੀਗੜ੍ਹ ਪਹੁੰਚਿਆ ਹੈ। ਮੌਸਮ ਵਿਭਾਗ ਨੂੰ ਮਾਨਸੂਨ ਦੇ 29 ਅਤੇ 30 ਜੂਨ ਨੂੰ ਚੰਡੀਗੜ੍ਹ ਪਹੁੰਚਣ ਦੀ ਉਮੀਦ ਸੀ।

ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਸੀ। ਤਿੰਨੇ ਦਿਨ ਆਸਮਾਨ ਬੱਦਲਵਾਈ ਰਹੇਗਾ। ਤਾਪਮਾਨ ਵਿੱਚ ਕੋਈ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।

3 ਦਿਨ ਮੀਂਹ ਪੈਣ ਦੀ ਸੰਭਾਵਨਾ

3 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਤੋਂ ਬਾਅਦ 4 ਜੁਲਾਈ ਨੂੰ ਤਾਪਮਾਨ ’ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। 5 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

2 ਡਿਗਰੀ ਸੈਲਸੀਅਸ ਡਿੱਗਾ ਪਾਰਾ

ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਗਿਰਾਵਟ ਤੇਜ਼ ਹਵਾਵਾਂ ਕਾਰਨ ਹੋਈ ਹੈ। ਕਿਉਂਕਿ ਪਿਛਲੇ 24 ਘੰਟਿਆਂ ਤੋਂ ਸ਼ਹਿਰ ਵਿੱਚ ਲਗਾਤਾਰ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਅੱਜ ਦੇ ਮੀਂਹ ਤੋਂ ਬਾਅਦ ਤਾਪਮਾਨ ’ਚ ਹਲਕੀ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ – 6 ਸਾਲ ਬਾਅਦ MP ‘ਚ ਫਿਰ ਵਾਪਰੀ ਬੁਰਾੜੀ ਵਰਗੀ ਘਟਨਾ, ਦਿਨ ਤੇ ਮਹੀਨਾ ਉਹੀ, ਮੌਤ ਦਾ ਤਰੀਕਾ ਵੀ ਉਹੀ