The Khalas Tv Blog Punjab ਚੰਡੀਗੜ੍ਹ ਦੇ ਨਵੇਂ ਬਣੇ ਮੇਅਰ ਨੇ ਦਿੱਤਾ ਅਸਤੀਫਾ, ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਲਿਆ ਇਹ ਫੈਸਲਾ…
Punjab

ਚੰਡੀਗੜ੍ਹ ਦੇ ਨਵੇਂ ਬਣੇ ਮੇਅਰ ਨੇ ਦਿੱਤਾ ਅਸਤੀਫਾ, ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਲਿਆ ਇਹ ਫੈਸਲਾ…

Chandigarh's new mayor Manoj Sonkar resigned

Chandigarh's new mayor Manoj Sonkar resigned

ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਮੇਅਰ ਬਣੇ ਭਾਜਪਾ ਦੇ ਮਨੋਜ ਸੋਨਕਰ ਨੇ ਐਤਵਾਰ ਰਾਤ ਅਸਤੀਫ਼ਾ ਦੇ ਦਿੱਤਾ ਹੈ। ਚੰਡੀਗੜ੍ਹ ਨਗਰ ਨਿਗਮ ਦੀਆਂ 30 ਜਨਵਰੀ ਨੂੰ ਹੋਈਆਂ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲੱਗੇ ਸਨ। ਮਨੋਜ ਸੋਨਕਰ ਦਾ ਇਹ ਅਸਤੀਫ਼ਾ ਸੁਪਰੀਮ ਕੋਰਟ ‘ਚ ਸੋਮਵਾਰ ਨੂੰ ਇਸ ਮਾਮਲੇ ‘ਚ ਸੁਣਵਾਈ ਤੋਂ ਠੀਕ ਪਹਿਲਾਂ ਆਇਆ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਕੌਂਸਲਰ ਪੂਨਮ ਦੇਵੀ, ਨੇਹਾ ਮੁਸਾਵਤ, ਗੁਰਚਰਨ ਕਾਲਾ ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਦੋ ਕਾਂਗਰਸੀ ਕੌਂਸਲਰ ਵੀ ਭਾਜਪਾ ਦੇ ਸੰਪਰਕ ਵਿੱਚ ਹਨ।

ਅੱਜ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਵੀ ਪੇਸ਼ ਹੋਣਾ ਹੈ। ਮੇਅਰ ਚੋਣਾਂ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਕਰਾਰ ਦੇਣ ਵਾਲੇ ਕੌਂਸਲਰਾਂ ਦੀਆਂ ਵੋਟਾਂ ਦੀ ਨਿਸ਼ਾਨਦੇਹੀ ਕਰਦਾ ਨਜ਼ਰ ਆ ਰਿਹਾ ਸੀ।

ਚੰਡੀਗੜ੍ਹ ਨਗਰ ਨਿਗਮ ਚੋਣਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਗੱਠਜੋੜ ਨਾਲ ਲੜੀਆਂ ਸਨ। ਇਸ ਧਾਂਦਲੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਉਂਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ ਤੈਅ ਕੀਤੀ ਹੈ। ਮੇਅਰ ਸੋਨਕਰ ਨੇ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਠੀਕ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਦੌਰਾਨ ਜੋ ਕੁਝ ਹੋਇਆ, ਉਸ ਨੂੰ ਲੋਕਤੰਤਰ ਦਾ ਮਜ਼ਾਕ ਦੱਸਦਿਆਂ ਕਿਹਾ ਸੀ ਕਿ ਅਸੀਂ ਲੋਕਤੰਤਰ ਦਾ ਇਸ ਤਰ੍ਹਾਂ ਕਤਲ ਨਹੀਂ ਹੋਣ ਦੇਵਾਂਗੇ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੂੰ ਅਗਲੀ ਸੁਣਵਾਈ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ।

Exit mobile version