The Khalas Tv Blog Punjab ਸੇਵਾਂ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ
Punjab

ਸੇਵਾਂ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ

‘ਦ ਖ਼ਾਲਸ ਬਿਊਰੋ : ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਨੇ ਇੱਕ ਪੱਤਰਜਾਰੀ ਕਰਦਿਆਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ। ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ‘ਚ ਸੇਵਾਵਾਂ ਲੈਣ ਲਈ ਆਉਣ ਵਾਲੇ ਵਿਅਕਤੀ ਸਿਹਤ ਵਿਭਾਗ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਤੇ ਸੇਵਾ ਕੇਂਦਰ ‘ਚ ਆਉਣ ਸਮੇਂ  ਮਾਸਕ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।

Exit mobile version