‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੁਣ ਦੁਪਹਿਰ 12:30 ਵਜੇ ਹੋਣ ਦੀ ਬਜਾਏ 2 ਵਜੇ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਹ ਮੀਟਿੰਗ ਦਾ ਸਮਾਂ 12.30 ਰੱਖਿਆ ਗਿਆ ਸੀ।
