ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਸਕੂਲਾਂ ਦੇ ਇਕ ਸੈਸ਼ਨ ਵਿਚ ਤੀਜੀ ਵਾਰ ਸਕੂਲਾਂ ਦਾ ਸਮਾਂ ਬਦਲਿਆ ਹੈ। ਪੰਜਾਬ ਸਰਕਾਰ ਵੱਲੋਂ ਵਧਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ 3 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਹੁਣ ਸਕੂਲ ਸਵੇਰੇ 9 ਵਜੇਂ ਖੁੱਲ੍ਹਣਗੇ ਅਤੇ ਤਿੰਨ ਵਜੇ ਛੁੱਟੀ ਹੋਇਆ ਕਰੇਗੀ। ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਹੋਣਗੇ।
ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ ਇਹ ਹੁਕਮ 1 ਨਵੰਬਰ ਤੋਂ ਲਾਗੂ ਹੋ ਗਏ ਹਨ। ਪਰ, ਸਕੂਲ ਦਾ ਪਹਿਲਾ ਦਿਨ ਸੋਮਵਾਰ ਨੂੰ ਹੋਵੇਗਾ, ਇਸ ਲਈ ਇਹ ਸੋਮਵਾਰ ਤੋਂ ਹੀ ਸ਼ੁਰੂ ਹੋ ਜਾਵੇਗਾ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਇਹ ਵੀ ਪੜ੍ਹੋ – ਭਾਰਤੀ ਫੌਜ ਤੇ ਅੱਤਵਾਦੀਆਂ ਦਾ ਹੋਇਆ ਮੁਕਾਬਲਾ!