ਮੁਹਾਲੀ : ਪੰਜਾਬ ਦੇ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। 1 ਅਪ੍ਰੈਲ ਤੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮੌਸਮੀ ਤਬਦੀਲੀ ਨੂੰ ਦੇਖਦਿਆਂ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਤੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।
ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ। ਹਾਲਾਂਕਿ ਮਾਹਿਰਾਂ ਅਨੁਸਾਰ ਜੇਕਰ ਇਸ ਦੌਰਾਨ ਗਰਮੀ ਵਧਦੀ ਹੈ ਜਾਂ ਕੋਈ ਐਮਰਜੈਂਸੀ ਪੈਦਾ ਹੋ ਜਾਂਦੀ ਹੈ ਤਾਂ ਸਰਕਾਰ ਉਸ ਤੋਂ ਪਹਿਲਾਂ ਹੀ ਇਸ ਸਬੰਧੀ ਕੋਈ ਫੈਸਲਾ ਲੈ ਸਕਦੀ ਹੈ। ਇਸ ਤੋਂ ਪਹਿਲਾਂ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ।