The Khalas Tv Blog Punjab ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ , 23 ਜਨਵਰੀ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ
Punjab

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ , 23 ਜਨਵਰੀ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ

Changed timings of schools in Punjab

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ , 23 ਜਨਵਰੀ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ

‘ਦ ਖ਼ਾਲਸ ਬਿਊਰੋ : ਵੱਧਦੀ ਠੰਡ ਅਤੇ ਧੁੰਦ ਕਾਰਨ ਬੱਚਿਆਂ ਲਈ ਸਵੇਰੇ ਸਕੂਲ ਦਾ ਸਮਾਂ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਸੀ। ਫਿਲਹਾਲ ਸਕੂਲ ਦਾ ਸਮਾਂ ਫਿਰ ਤੋਂ ਬਦਲ ਦਿੱਤਾ ਗਿਆ ਹੈ। ਵੱਧਦੀ ਠੰਡ ਤੋਂ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਸਕੂਲ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ।

ਦਰਅਸਲ, 23 ਜਨਵਰੀ 2023 ਯਾਨਿ ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ। ਇਸਦੇ ਨਾਲ ਹੀ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ ਛੁੱਟੀ 3.20 ਵਜੇ ਹੋਇਆ ਕਰੇਗੀ। ਕਾਬਿਲੇਗੌਰ ਹੈ ਕਿ, ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਧੁੰਦ ਦੇ ਕਾਰਨ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਕਰ ਦਿੱਤਾ ਗਿਆ ਸੀ।

ਪੰਜਾਬ ’ਚ ਹੱਡ ਚੀਰਵੀਂ ਠੰਢ ਦੇ ਚੱਲਦੇ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਵੀ ਕੀਤਾ ਗਿਆ ਸੀ। ਜਾਰੀ ਕੀਤੇ ਗਏ ਹੁਕਮ 21 ਜਨਵਰੀ ਤੱਕ ਲਾਗੂ ਸੀ।

Exit mobile version