The Khalas Tv Blog Punjab ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀ ਦੀ ਖੇਡ ਨਹੀਂ -ਭੂਪੇਸ਼ ਬਘੇਲ
Punjab

ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀ ਦੀ ਖੇਡ ਨਹੀਂ -ਭੂਪੇਸ਼ ਬਘੇਲ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਫੇਰਬਦਲ ਅਤੇ ਪ੍ਰਧਾਨ ਬਦਲਣ ਦੀਆਂ ਚੱਲ ਰਹੀਆਂ ਅਫਵਾਹਾਂ ਉੱਤੇ ਪਾਰਟੀ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਨੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਬਘੇਲ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਦਲਿਆ ਜਾਵੇਗਾ ਅਤੇ ਹਾਈਕਮਾਂਡ ਦੇ ਫੈਸਲੇ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ, “ਪਾਰਟੀ ਦਾ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀਆਂ ਦਾ ਖੇਡ ਨਹੀਂ ਹੈ।”

ਭੂਪੇਸ਼ ਬਘੇਲ ਨੇ ਦਾਅਵਾ ਕੀਤਾ ਕਿ ਸੂਬਾ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਮ ਉੱਤੇ ਪੂਰੀ ਸਹਿਮਤੀ ਪ੍ਰਗਟ ਕੀਤੀ ਹੈ। ਉਨ੍ਹਾਂ ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੀ ਨਾਰਾਜ਼ਗੀ ਤੋਂ ਇਨਕਾਰ ਕਰਦਿਆਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਸਭ ਕੁਝ ਠੀਕ-ਠਾਕ ਚੱਲ ਰਿਹਾ ਹੈ।

ਬਘੇਲ ਨੇ ਦੱਸਿਆ ਕਿ ਉਹ ਲਗਾਤਾਰ ਸੀਨੀਅਰ ਲੀਡਰਾਂ ਨਾਲ ਮੁਲਾਕਾਤਾਂ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਵੀ ਉਨ੍ਹਾਂ ਦਾ ਲਗਾਤਾਰ ਸੰਪਰਕ ਚੱਲ ਰਿਹਾ ਹੈ ਅਤੇ ਜਲਦੀ ਹੀ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਜਾਵੇਗੀ।

 

Exit mobile version