ਜਲੰਧਰ ਦੇ ਭਾਰਗਵ ਕੈਂਪ ਤੋਂ ਸਿਟੀ ਪੁਲਿਸ ਨੇ ਤਿੰਨ ਸਮੱਗਲਰਾਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਹੁਣ ਇਸ ਮਾਮਲੇ ‘ਤੇ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਫੜੇ ਗਏ ਸਮੱਗਲਰ ਦੀ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਮੁਲਜ਼ਮ ਤਸਕਰ ਸਾਬਕਾ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਨਾਲ ਖੜ੍ਹਾ ਹੈ ਅਤੇ ਉਸ ਦੀ ਫੋਟੋ ਖਿੱਚ ਰਿਹਾ ਹੈ।
ਇਸ ਦੀ ਫੋਟੋ ਸ਼ੇਅਰ ਕਰਕੇ ਚੰਨੀ ਨੇ ਭਾਜਪਾ ਉਮੀਦਵਾਰਾਂ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ‘ਤੇ ਸਵਾਲ ਖੜ੍ਹੇ ਕੀਤੇ ਹਨ। ਚੰਨੀ ਨੇ ਕਿਹਾ ਕਿ ਭਾਜਪਾ ਲੀਡਰਾਂ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਉਹ ਦੂਜੀਆਂ ਪਾਰਟੀ ਨੂੰ ਮਾੜਾ ਕਹਿ ਰਹੇ ਹਨ। ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਵਰਿੰਦਰ ਕੁਮਾਰ ਉਰਫ਼ ਮੌਲਾ, ਉਸ ਦੇ ਭਰਾ ਜਤਿੰਦਰ ਕੁਮਾਰ ਉਰਫ਼ ਜਿੰਦਰ ਅਤੇ ਰੋਹਿਤ ਕੁਮਾਰ ਉਰਫ਼ ਕਾਕਾ ਵਜੋਂ ਹੋਈ ਹੈ।
ਇਸ ਸਬੰਧੀ ਏ.ਡੀ.ਸੀ.ਪੀ ਅਦਿੱਤਿਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਵੇਚੇ ਜਾ ਰਹੇ ਹਨ। ਮੁਲਜ਼ਮ ਆਪਣੇ ਘਰ ਵਿੱਚ ਹਨ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਚਾਰ ਥਾਣਿਆਂ ਦੀ ਪੁਲਿਸ ਇਕੱਠੀ ਕੀਤੀ। ਪੁਲਿਸ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਜਲਦੀ ਹੀ ਸਾਰਿਆਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ – ਚੋਣ ਕਮਿਸ਼ਨ ਕਿਸਾਨਾਂ ਖਿਲਾਫ਼ ਸਖ਼ਤ! ਬੀਜੇਪੀ ਆਗੂਆਂ ਨੂੰ ਰੋਕਣ ‘ਤੇ SSP’s ਤੇ DC ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ!