Punjab

ਚੰਨੀ ਦੀ ਬਿਜਲੀ ਸੰਕਟ ‘ਤੇ ਕੇਂਦਰ ਨੂੰ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿੱਚ ਬਿਜਲੀ ਸੰਕਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਲੋੜ ਮੁਤਾਬਕ ਕੋਲੇ ਦੀ ਸਪਲਾਈ ਕੀਤੀ ਜਾਵੇ। ਕੋਲੇ ਦੀ ਕਮੀ ਕਰਕੇ ਪੰਜਾਬ ਵਿੱਚ ਪਾਵਰ ਪਲਾਂਟ ਪੂਰੀ ਸਮਰੱਥਾ ਦੇ ਨਾਲ ਨਹੀਂ ਚੱਲ ਰਹੇ ਹਨ। ਪੰਜਾਬ ਵਿੱਚ ਮਜ਼ਬੂਰੀ ਕਾਰਨ ਪਾਵਰ ਕੱਟ ਲਗਾਉਣੇ ਪੈ ਰਹੇ ਹਨ।