‘ਦ ਖ਼ਾਲਸ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਅਕਾਲੀ ਦਲ ਅਤੇ ਬੀਜੇਪੀ ਤੇ ਵਰਦਿਆਂ ਇਹ ਇਲਜ਼ਾਮ ਲਗਾਇਆ ਹੈ ਕਿ ਇਹ ਦੋਨੋਂ ਪਾਰਟੀਆਂ ਡੇਰਾ ਸੱਚਾ ਸੌਦਾ ਦਾ ਸਮਰਥਨ ਲੈ ਰਹੀਆਂ ਹਨ ਤੇ ਅਕਾਲੀ-ਬੀਜੇਪੀ ਦੀ ਭਾਈਵਾਲੀ ਦੀ ਗੱਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ।
ਆਪਣੇ ਟਵੀਟ ਵਿੱਚ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਟੀਮ ਬਣਾਉਣ ਦਿਓ, ਪੰਜਾਬ ਦੇ ਲੋਕ ਇਨ੍ਹਾਂ ਬੇਅਦਬੀ ਭਾਈਵਾਲਾਂ ਦੇ ਖਿਲਾਫ ਇਕੱਠੇ ਹੋ ਕੇ ਇਨ੍ਹਾਂ ਨੂੰ ਆਪਣੀਆਂ ਵੋਟਾਂ ਨਾਲ ਸਬਕ ਸਿਖਾਉਣਗੇ।ਬਾਰਾਤ ਜਿੰਨੀ ਮਰਜ਼ੀ ਵੱਡੀ ਹੋਵੇ, ਪਿੰਡ ਤੋਂ ਵੱਧ ਵੱਡੀ ਨਹੀ ਹੁੰਦੀ।
