Punjab

ਚੰਨੀ ਦੇ ਛੋਟੇ ਭਰਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿੱਕੇ ਭਰਾ ਡਾਕਟਰ ਮਨੋਹਰ ਸਿੰਘ ਨੇ ਖਰੜ ਸਿਵਲ ਹਸਪਤਾਲ ਵਿੱਚ ਬਤੌਰ ਸੀਨੀਅਰ ਮੈਡੀਕਲ ਅਫਸਰ (ਐੱਸਐੱਮਓ) ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਡਾਕਟਰ ਮਨੋਹਰ ਸਿੰਘ ਚੋਣ ਲੜਨ ਦੇ ਚਾਹਵਾਨ ਹਨ। ਡਾ. ਮਨੋਹਰ ਸਿੰਘ ਨੇ ਕਿਹਾ ਕਿ ਮੈਂ ਅਗਸਤ 2021 ਵਿੱਚ ਆਪਣੇ ਅਹੁਦੇ ਤੋਂ (ਐੱਮਐੱਮਓ ਖਰੜ) ਅਸਤੀਫਾ ਦੇ ਦਿੱਤਾ ਸੀ।