The Khalas Tv Blog India ਚੰਨੀ ਨੇ ਪ੍ਰਗਟਾਈ ਕਿਸਾਨਾਂ ਨਾਲ ਇੱਕਜੁਟਤਾ
India Punjab

ਚੰਨੀ ਨੇ ਪ੍ਰਗਟਾਈ ਕਿਸਾਨਾਂ ਨਾਲ ਇੱਕਜੁਟਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਭਾਰਤ ਬੰਦ ਪ੍ਰਤੀ ਕਿਸਾਨਾਂ ਦੇ ਨਾਲ ਆਪਣੀ ਇਕਜੁੱਟਤਾ ਪ੍ਰਗਟਾਈ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਵੀ ਕੀਤੀ ਹੈ। ਚੰਨੀ ਨੇ ਇੱਕ ਟਵੀਟ ਕਰਕੇ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਤਿੰਨ ਕਿਸਾਨ ਵਿਰੋਧੀ ਕਾਨੂੰਨ ਖਾਰਜ ਕਰੇ। ਉਹਨਾਂ ਕਿਹਾ ਕਿ ਸਾਡੇ ਕਿਸਾਨ ਇੱਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਆਪਣੇ ਹੱਕਾਂ ਵਾਸਤੇ ਲੜ ਰਹੇ ਹਨ ਤੇ ਇਹ ਸਮਾਂ ਹੈ ਕਿ ਉਹਨਾਂ ਦੀ ਆਵਾਜ਼ ਸੁਣੀ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਚੰਨੀ ਨੇ ਆਪਣੇ ਹੱਥ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਕਾਲਾ ਝੰਡਾ ਵੀ ਫੜ੍ਹਿਆ ਹੋਇਆ ਸੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਹੋ ਰਹੇ ਭਾਰਤ ਬੰਦ ਦੀ ਹਮਾਇਤ ਕੀਤੀ ਸੀ। ਸਿੱਧੂ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ ਪੰਜਾਬ ਕਾਂਗਰਸ 27 ਸਤੰਬਰ ਦੇ ਭਾਰਤ ਬੰਦ ਦੌਰਾਨ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੋਵੇਗੀ। ਉਹਨਾਂ ਕਿਹਾ ਕਿ ਸਹੀ ਤੇ ਗਲਤ ਦੀ ਜੰਗ ਵਿੱਚ ਤੁਸੀਂ ਨਿਰਪੱਖ ਨਹੀਂ ਰਹਿ ਸਕਦੇ। ਮੈਂ ਸਾਰੇ ਕਾਂਗਰਸੀ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਗੈਰ-ਸੰਵਿਧਾਨਕ ਕਾਲੇ ਕਾਨੂੰਨਾਂ ਦੇ ਖਿਲਾਫ ਇਸ ਲੜਾਈ ਦੀ ਡਟਵੀਂ ਹਮਾਇਤ ਕਰਨ। 

ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਭਾਰਤ ਬੰਦ ਦੀ ਹਮਾਇਤ ਕਰਦਿਆਂ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਬੰਦ ਦੀ ਡਟਵੀਂ ਹਮਾਇਤ ਕੀਤੀ ਜਾਵੇ। ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਸ਼ਰਮਾ ਤੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਨੇ ਇਹ ਐਲਾਨ ਕੀਤਾ ਹੈ।

Exit mobile version