‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ। ਚੰਨੀ ਨੇ ਨਵਾਂਸ਼ਹਿਰ ਦੇ ਮਜਾਰਾ ਧੰਨ-ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਐਲਾਨ :
ਚੰਨੀ ਨੇ ਬੰਗਾ ਲਈ 25 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਬੰਗਾ ‘ਚ ਇੱਕ ਡਿਗਰੀ ਕਾਲਜ ਡਾ. ਅੰਬੇਦਕਰ ਦੇ ਨਾਂ ‘ਤੇ ਇੱਥੇ ਬਣਾਇਆ ਜਾਵੇਗਾ, ਜਿਸ ‘ਤੇ 15 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਕਿਹਾ ਕਿ ਪੜ੍ਹਾਈ ਤੋਂ ਬਿਨਾ ਕੋਈ ਵੀ ਇਲਾਕਾ ਤਰੱਕੀ ਨਹੀਂ ਕਰ ਸਕਦਾ।
ਉਨ੍ਹਾਂ ਕਿਹਾ ਕਿ ਖਟਕੜ ਕਲਾਂ ‘ਚ ਨੌਜਵਾਨਾਂ ਦੇ ਖੇਡਣ ਲਈ ਇੱਕ ਸਟੇਡੀਅਮ ਬਣਾਇਆ ਜਾਵੇਗਾ, ਜਿਸ ‘ਤੇ 12 ਕਰੋੜ ਰੁਪਿਆ ਖ਼ਰਚ ਕੀਤਾ ਜਾਵੇਗਾ।