India Lok Sabha Election 2024 Punjab

ਪੁੰਛ ਹਮਲੇ ‘ਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਨੇ ਭਾਜਪਾ ‘ਤੇ ਲਾਏ ਗੰਭੀਰ ਦੋਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਚੰਨੀ ਨੇ ਭਾਜਪਾ ‘ਤੇ ਵਾਰ ਕਰਦਿਆਂ ਕਿਹਾ ਕਿ ਪੁੰਛ ਹਮਲਾ ਭਾਜਪਾ ਦਾ ਸਟੰਟ ਹੈ। ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਵਾਰ ਅਜਿਹਾ ਡਰਾਮਾ ਕਰਦੀ ਰਹੀ ਹੈ। ਇਹ ਪਹਿਲਾਂ ਤੋਂ ਯੋਜਨਾਬੱਧ ਸਟੰਟ ਹਨ ਅਤੇ ਭਾਜਪਾ ਨੂੰ ਜਿਤਾਉਣ ਲਈ ਕੀਤੇ ਗਏ ਹਨ। ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਭਾਜਪਾ ਦਾ ਕੰਮ ਹੈ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚਰਨਜੀਤ ਸਿੰਘ ਚੰਨੀ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਮਾਨਸਿਕਤਾ ਹੈ। ਇਸ ਤੋਂ ਪਤਾ ਲਗਦਾ ਹੈ ਕਿ ਕਾਂਗਰਸੀਆਂ ਦੀ ਮਾਨਸਿਕਤਾ ਕਿੰਨੀ ਘਟੀਆ ਹੈ।  ਕਾਂਗਰਸ ਪਹਿਲਾਂ ਹੀ ਜਵਾਨਾਂ ਦੀ ਸ਼ਹਾਦਤ ‘ਤੇ ਸਵਾਲ ਚੁੱਕ ਚੁੱਕੀ ਹੈ।

ਇਹ ਵੀ ਪੜ੍ਹੋ – ਕਿਸਾਨ ਮੋਰਚੇ ਤੋਂ ਆਈ ਮੰਦਭਾਗੀ ਖ਼ਬਰ, ਔਰਤ ਦੀ ਹੋਈ ਮੌਤ