‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਮਾਨ ਨੂੰ ਨਸ਼ੇੜੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਇੱਕ ਵੱਡਾ ਨ ਸ਼ੇੜੀ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜਾ ਵਿਧਾਇਕ ਨ ਸ਼ਾਂ ਕਰਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲੇ ਜਾਵੇ ਤਾਂ ਪੰਜਾਬ ਦੀ ਜਨਤਾ ਉਸ ‘ਤੇ ਕਿਵੇਂ ਭਰੋਸਾ ਕਰੇ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਮੈਂ ਉਹ ਬਦਲਾਅ ਲਿਆਵਾਂਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ 111 ਦਿਨਾਂ ਦੇ ਕਾਰਜਕਾਲ ਵਿੱਚ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਦੇ ਪੱਧਰ ਨੂੰ ਉੱਚਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ 111 ਦਿਨਾਂ ਵਿੱਚ ਉਨ੍ਹਾਂ ਨੇ ਲੋਕਾਂ ਦੇ ਬਕਾਏ ਬਿੱਲਾ ਦਾ 15 ਸੌ ਕਰੋੜ ਰੁਪਏ ਮੁਆਫ ਕਰਿਆ ਹੈ।