‘ ਦ ਖ਼ਾਲਸ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲੁਧਿਆਣਾ ਦੀ ਕਚਹਿਰੀਆਂ ਵਿੱਚ ਹੋਏ ਧਮਾ ਕੇ ਤੋਂ ਬਾਅਦ ਘਟ ਨਾ ਵਾਲੀ ਥਾਂ ‘ਤੇ ਪਹੁੰਚੇ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ। ਇਸ ਮੌਕੇ ਚੰਨੀ ਨੇ ਕਿਹਾ ਕਿ ਇੱਕ ਵਿਅਕਤੀ ਦੀ ਮੌ ਤ ਹੋ ਗਈ ਹੈ, ਜਿਸਨੂੰ ਵੇਖਣ ਤੋਂ ਲੱਗਦਾ ਹੈ ਕਿ ਬੰ ਬ ਚਲਾਉਣ ਵਾਲਾ ਉਹੀ ਬੰਦਾ ਸੀ। ਸਾਰੇ ਜ਼ਖ਼ਮੀ ਖਤਰੇ ਤੋਂ ਬਾਹਰ ਹਨ। ਇਹ ਘਟ ਨਾ ਚੋਣਾਂ ਨਜ਼ਦੀਕ ਹੋਣ ਕਰਕੇ ਸੂਬੇ ਵਿੱਚ ਅਰਾਜਕਤਾ ਫੈਲਾਉਣ ਲਈ ਕਰਵਾਈ ਗਈ ਹੈ। ਇਸਦੇ ਪਿੱਛੇ ਕਿਹੜੀਆਂ ਏਜੰਸੀਆਂ ਜਾਂ ਗੈਂਗ ਹੈ, ਉਸ ਬਾਰੇ ਜਾਂਚ ਚੱਲ ਰਹੀ ਹੈ ਅਤੇ ਮਾਮਲੇ ਦੀ ਤਹਿ ਤੱਕ ਪਹੁੰਚਿਆਂ ਜਾਵੇਗਾ। ਪੰਜਾਬ ਵਿੱਚ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਜੋ ਵੀ ਬੰਦਾ ਇਸ ਪਿੱਛੇ ਨਿਕਲਿਆ, ਉਸਨੂੰ ਤਕੜੇ ਹੱਥੀਂ ਲਿਆ ਜਾਵੇਗਾ।
ਚੰਨੀ ਨੇ ਕਿਹਾ ਕਿ ਜਿਸ ਦਿਨ ਦੇ ਅਸੀਂ ਨਸ਼ਿਆਂ ਦੇ ਪਿੱਛੇ ਪਏ ਹਾਂ, ਉਸ ਦਿਨ ਤੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਵੀ ਬੇ ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਕਪੂਰਥਲਾ ਵਿੱਚ ਵੀ ਬੇਅਦਬੀ ਦੀ ਘਟਨਾ ਹੋਈ ਅਤੇ ਅੱਜ ਇਹ ਘਟ ਨਾ ਹੋਈ ਹੈ। ਕੀ ਏਜੰਸੀਆਂ ਡਰਾ ਕੇ ਲੋਕਾਂ ਦੀਆਂ ਵੋਟਾਂ ਲੈਣਾ ਚਾਹੁੰਦੀ ਹੈ, ਇਹ ਤਾਂ ਆਉਣ ਵਾਲੇ ਦਿਨਾਂ ਵਿੱਚ ਪਤਾ ਲੱਗੇਗਾ। ਅਸੀਂ ਧਾਰਮਿਕ ਮਾਮਲਿਆਂ ਵਿੱਚ ਕੋਈ ਵੀ ਦਖਲਅੰਦਾਜ਼ੀ ਨਹੀਂ ਕਰਨੀ ਚਾਹੁੰਦੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ‘ਤੇ ਰਿਪੋਰਟ ਦੇਵੇਗੀ।