Lok Sabha Election 2024 Punjab

‘1 ਜੂਨ ਨੂੰ ਚੰਨੀ ਜਾਣਗੇ ਜੇਲ੍ਹ’

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਕਿਹਾ ਸੀ ਕਿ ਪੰਜਾਬ ‘ਚ ‘ਆਪ’  (AAP) ਦੀ ਸਰਕਾਰ 1 ਜੂਨ ਤੋਂ ਬਾਅਦ ਡਿੱਗ ਜਾਵੇਗੀ। ਉਸ ਬਿਆਨ ਉੱਤੇ ਪਲਟਵਾਰ ਕਰਦਿਆਂ ‘ਆਪ’ ਬੁਲਾਰੇ ਨੇ ਕਿਹਾ ਕਿ ਮਾਨ ਸਰਕਾਰ 1 ਜੂਨ ਤੋਂ ਬਾਅਦ ਹੋਰ ਮਜ਼ਬੂਤ ਹੋਵੇਗੀ ਅਤੇ ਚੰਨੀ ਨੂੰ ਜੇਲ੍ਹ ਜਾਣਾ ਪਵੇਗਾ। ਚੰਨੀ ਦੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਦੇ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਬੁੱਧਵਾਰ ਨੂੰ ਕਿਹਾ ਕਿ ਮਾਨ ਸਰਕਾਰ 1 ਜੂਨ ਤੋਂ ਬਾਅਦ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ, “ਮੈਨੂੰ ਯਕੀਨ ਨਹੀਂ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਉਹ ਜਨਤਾ ਨੂੰ ਆਪਣਾ ਚਿਹਰਾ ਦਿਖਾ ਸਕਣਗੇ ਜਾਂ ਨਹੀਂ। ”

ਗਰਗ ਨੇ ਕਿਹਾ ਕਿ ਚੰਨੀ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਹਿਲਾਂ ਹੀ ਨਕਾਰ ਦਿੱਤਾ ਗਿਆ ਸੀ ਅਤੇ ਹਰ ਕੋਈ ਉਸ ਦੇ ਭਤੀਜੇ ਤੋਂ ਈਡੀ ਵੱਲੋਂ ਬਰਾਮਦ ਕੀਤੀ ਗਈ ਨਕਦੀ ਤੋਂ ਜਾਣੂ ਹੈ। ਚੰਨੀ ਪੰਜਾਬ ਅਤੇ ਜਲੰਧਰ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਨੇ ਆਪਣੀ ਸਰਕਾਰ ਦੌਰਾਨ ਹੋਏ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਬਾਰੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ ਅਤੇ ਉਹ ਸਿਰਫ਼ ਵੋਟਾਂ ਹਾਸਲ ਕਰਨ ਲਈ ਅਜਿਹੀਆਂ ਟਿੱਪਣੀਆਂ ਕਰ ਰਹੇ ਹਨ।

ਇਹ ਵੀ ਪੜ੍ਹੋ – ਓਵਰਡੋਜ਼ ਨਸ਼ੇ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਲਾਸ਼ ਗੰਦੇ ਨਾਲੇ ‘ਚ ਸੁੱਟੀ