‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਡਾ.ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਉਹ ਆਜ਼ਾਦ ਉਮੀਦਵਾਰ ਵਜੋਂ ਇਸ ਲਈ ਚੋਣ ਲੜਨਗੇ ਕਿਉਂਕਿ ਕਾਂਗਰਸ ਨੇ ਇਸ ਸੀਟ ਤੋਂ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਿਛਲੇ ਮਹੀਨੇ ਡਾ: ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਚੋਣ ਲੜਨ ਦੇ ਇਰਾਦੇ ਨਾਲ ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫਸਰ (ਐੱਸਐੱਮਓ) ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ।
