Punjab

ਚੰਨੀ ਦੇ ਭਾਣਜੇ ਹਨੀ ਦੀ FIR ਰੱਦ ਕਰਨ ਦੀ ਪਟੀਸ਼ਨ ਹਾਈਕੋਰਟ ਨੇ ਰੱਦ ਕੀਤੀ

ਦ ਖ਼ਾਲਸ ਬਿਊਰੋ : ਮਨੀ ਲਾਂਡ ਰਿੰਗ ਮਾ ਮਲੇ ‘ਚ ਫਸੇ  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਅਤੇ ਉਸਦੇ ਸਾਥੀ ਕੁਦਰਤਦੀਪ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਇਹ ਪਟੀਸ਼ਨ ਹਨੀ ਅਤੇ ਉਸਦੇ ਸਾਥੀ ਨੇ ਉਹਨਾਂ ਖਿਲਾਫ 2018 ਵਿੱਚ ਦਰਜੀ ਐਫਆਈਆਰ ਦਰਜ ਕਰਨ ਦੀ ਮੰਗ ਲੈ ਕੇ ਪਾਈ ਗਈ ਸੀ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਕੋਰਟ ਨੇ ਜਾਂਚ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਤੇ ਟਿੱਪਣੀਆਂ ਵੀ ਕੀਤੀਆਂ ਹਨ। ਫਿਲਹਾਲ ਉਹ ਜ਼ਮਾਨਤ ਤੇ ਬਾਹਰ ਹੈ।

ਸਾਬਕਾ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦਾ ਭਾਣਜਾ ਭੁਪਿੰਦਰ ਹਨੀ

ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ ਦੇ ਪਹਿਲੇ ਹਫਤੇ ਮਨੀ ਲਾਂਡਰਿੰਗ, ਮਾਈਨਿੰਗ ਅਫਸਰਾਂ ਦੇ ਤਬਾਦਲੇ ਅਤੇ ਗੈ ਰ-ਕਾਨੂੰਨੀ ਮਾਈਨਿੰਗ ਦੇ ਦੋ ਸ਼ਾਂ ਤਹਿਤ ਗ੍ਰਿਫਤਾ ਰ ਕੀਤਾ ਗਿਆ ਸੀ। ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ। 12 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਮੁਹਾਲੀ ‘ਚ ਹਨੀ ਦੇ ਟਿਕਾ ਣੇ ‘ਤੇ ਛਾਪਾ ਮਾ ਰਿਆ ਸੀ। ਉਸ ਕੋਲੋਂ 8 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਸੀ। ਇਸ ਤੋਂ ਬਾਅਦ ਹਨੀ ਦੇ ਇਕ ਦੋਸਤ ਕੋਲੋਂ 2 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਸੀ।