‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਮੈਂਬਰੀ ਖਤਮ ਕਰਨ ਦੇ ਮਾਮਲੇ ’ਤੇ ਚੁੱਪ ਤੋੜੀ ਹੈ। ਤਕਰੀਬਨ ਦੋ ਹਫਤਿਆਂ ਮਗਰੋਂ ਮੁੱਖ ਮੰਤਰੀ ਚੰਨੀ ਨੂੰ ਇਸ ਮਾਮਲੇ ਦਾ ਖਿਆਲ ਆਇਆ ਹੈ। ਮੁੱਖ ਮੰਤਰੀ ਚੰਨੀ ਨੇ ਬੀਬੀਐਮਬੀ ਮਾਮਲੇ ਤੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਮੁੱਦੇ ’ਤੇ ਗੱਲਬਾਤ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਮੰਗਿਆ ਹੈ।