The Khalas Tv Blog India ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਲਈ ਚੰਨੀ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ
India Punjab

ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਲਈ ਚੰਨੀ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਦ ਖ਼ਾਲਸ ਬਿਊਰੋ : ਯੂਕਰੇਨ ‘ਤੇ ਰੂਸ ਦੇ ਹ ਮਲੇ ਤੋਂ ਬਾਅਦ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱ ਦਾ ਗਰਮਾ ਗਿਆ ਹੈ। ਪੰਜਾਬ ਦੇ ਹਜ਼ਾਰਾਂ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ‘ਚ ਫਸੇ ਪੰਜਾਬੀ ਲੋਕਾਂ ਨੂੰ ਵਾਪਿਸ ਲਿਆਉਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਚੰਨੀ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਯੂਕਰੇਨ ਵਿੱਚ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਜਿਨ੍ਹਾਂ ਦੇ ਘਰ ਵਾਲੇ ਚਿੰਤਾ ਵਿੱਚ ਹਨ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਵਿਦਿਆਰਥੀਆਂ ਨੂੰ ਯੂਕਰੇਨ ਵਿੱਚ ਰਹਿਣ ਲਈ ਥਾਂ, ਪੈਸਾ ਸਣੇ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਜਿਹੇ ਵਿੱਚ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਤੁਰੰਤ ਉਨ੍ਹਾਂ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਇਸ ਦੌਰਾਨ ਭਾਰਤ ਸਰਕਾਰ ਯੂਕੇਰਨ ਨਾਲ ਗੱਲ ਕਰ ਕੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

Exit mobile version