‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਖੁੱਲ੍ਹੀ ਚੁ ਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਆ ਕੇ ਉਨ੍ਹਾਂ ਖਿ ਲਾਫ ਚੋਣ ਲ ੜ ਲੈਣ। ਅਰਵਿੰਦ ਕੇਜਰੀਵਾਲ ਨੇ ਬੀਤੇ ਕੱਲ੍ਹ ਟਵੀਟ ਕਰਕੇ ਕਿਹਾ ਸੀ ਕਿ ਸਰਵੇ ਦਸ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਚੋਣ ਹਾਰ ਰਹੇ ਹਨ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਆ ਕੇ ਉਨ੍ਹਾਂ ਖਿਲਾਫ ਚੋਣ ਲੜ ਲੈਣ ਅਤੇ ਫਿਰ ਪਤਾ ਲਗ ਜਾਵੇਗਾ ਕਿ ਚੋਣ ਕੌਣ ਹਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।
