ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਤੀਰਥ ਮੈਦਾਨ ਵਿਖੇ ਰਾਵਣ ਦਹਨ ਕੀਤਾ। ਇਸ ਦੌਰਾਨ ਡੀਸੀ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂ ਵੀ ਮੌਜੂਦ ਸਨ।
ਅੰਮ੍ਰਿਤਸਰ ‘ਚ ਸੀ.ਐਮ ਭਗਵੰਤ ਮਾਨ ਦੇ ਸਮਾਗਮ ‘ਚ ਜਿਵੇਂ ਹੀ ਰਾਵਣ ਸਾੜਿਆ ਗਿਆ ਤਾਂ ਹਫੜਾ-ਦਫੜੀ ਮਚ ਗਈ ਅਤੇ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਜਿਵੇਂ ਹੀ ਰਾਵਣ ਦਹਨ ਹੋਇਆ, ਲੋਕ ਪਿੱਛੇ ਹਟਣ ਲੱਗੇ ਅਤੇ ਬੈਰੀਕੇਡਿੰਗ ਤੋੜ ਦਿੱਤੀ। ਜਿਸ ਕਾਰਨ ਦੋ-ਤਿੰਨ ਨੌਜਵਾਨਾਂ ਦੀਆਂ ਪੱਗਾਂ ਲਾਹ ਦਿੱਤੀਆਂ ਗਈਆਂ। ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋ ਲੋਕ ਜ਼ਖਮੀ ਹੋਏ ਹਨ।
ਭਾਰੀ ਭੀੜ ਕਾਰਨ ਬਹੁਤ ਸਾਰੇ ਲੋਕ ਰਾਵਣ ਦਹਿਨ ਦੇਖਣ ਲਈ ਅੰਦਰ ਵੀ ਨਹੀਂ ਜਾ ਸਕੇ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਉਹ ਇੱਕ ਦਰਸ਼ਕ ਬਣ ਕੇ ਆਏ ਹਨ ਅਤੇ ਲੋਕਾਂ ਨੂੰ ਆਪਣੀ ਹਉਮੈ ਤਿਆਗ ਕੇ ਤਰੱਕੀ ਦੇ ਰਾਹ ‘ਤੇ ਅੱਗੇ ਵਧਣ ਲਈ ਕਿਹਾ ਹੈ।
ਅੰਮ੍ਰਿਤਸਰ ਦਾ ਦੁਸਹਿਰਾ ਗਰਾਊਂਡ ਸ਼੍ਰੀ ਦੁਰਗਿਆਣਾ ਮੰਦਿਰ ਦੇ ਬਿਲਕੁਲ ਨੇੜੇ ਸਥਿਤ ਹੈ, ਜਿਸ ਕਾਰਨ ਇੱਥੇ ਕਾਫੀ ਭੀੜ ਰਹਿੰਦੀ ਹੈ। ਸ਼ਾਰਦੀਆ ਨਵਰਾਤਰੀ ਕਾਰਨ ਇੱਥੇ ਲੰਗੂਰ ਮੇਲੇ ਅਤੇ ਹਨੂੰਮਾਨ ਸੈਨਾ ਦੀ ਭੀੜ ਲੱਗੀ ਰਹਿੰਦੀ ਹੈ। ਸੀ.ਐਮ.ਭਗਵੰਤ ਮਾਨ ਦੇ ਕਾਰਨ ਦੁਸਹਿਰਾ ਗਰਾਊਂਡ ਵਿੱਚ ਬੈਰੀਕੇਡ ਕੀਤਾ ਗਿਆ ਸੀ ਅਤੇ ਲੋਕਾਂ ਦੇ ਬੈਠਣ ਲਈ ਜਗ੍ਹਾ ਘੱਟ ਸੀ ਜਿਸ ਕਾਰਨ ਥੋੜੀ ਘਬਰਾਹਟ ਪੈਦਾ ਹੋ ਗਈ ਸੀ ਪਰ ਸਮੇਂ ਸਿਰ ਸਭ ਕੁਝ ਸੰਭਾਲ ਲਿਆ ਗਿਆ ਅਤੇ ਸਮਾਗਮ ਨੂੰ ਨੇਪਰੇ ਚਾੜਿਆ ਗਿਆ।
ਦੱਸਿਆ ਜਾਂਦਾ ਹੈ ਕਿ ਜਿਵੇਂ ਹੀ ਸੀਐਮ ਮਾਨ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ ਤਾਂ ਲੋਕ ਅਚਾਨਕ ਪਿੱਛੇ ਹਟਣ ਲੱਗੇ। ਇਸ ਦੌਰਾਨ ਭੀੜ ਦੇ ਦਬਾਅ ਕਾਰਨ ਬੈਰੀਕੇਡਿੰਗ ਟੁੱਟ ਗਈ ਅਤੇ ਲੋਕ ਅਚਾਨਕ ਭੱਜਣ ਲੱਗੇ।
ਸ਼ਹਿਰ ‘ਚ 6 ਥਾਵਾਂ ‘ਤੇ ਦੁਸਹਿਰੇ ਦਾ ਤਿਉਹਾਰ
ਦੁਸਹਿਰੇ ਦੇ ਤਿਉਹਾਰ ਮੌਕੇ ਸ਼ਨੀਵਾਰ ਨੂੰ ਸ਼ਹਿਰ ‘ਚ 6 ਥਾਵਾਂ ‘ਤੇ ਰਾਵਣ ਦੇ ਪੁਤਲੇ ਫੂਕੇ ਜਾ ਰਹੇ ਹਨ। ਹਾਲਾਂਕਿ ਰਾਵਣ ਦਹਿਣ ਲਈ ਸਿਰਫ਼ 5 ਦੁਸਹਿਰਾ ਕਮੇਟੀਆਂ ਨੇ ਪੁਲਿਸ ਤੋਂ ਇਜਾਜ਼ਤ ਲਈ ਹੈ। ਜਦਕਿ ਦੁਰਗਿਆਣਾ ਕਮੇਟੀ ਵੱਲੋਂ ਦੁਸਹਿਰਾ ਗਰਾਊਂਡ ਵਿੱਚ ਰਾਵਣ ਦਾ ਪੁਤਲਾ ਫੂਕਿਆ ਗਿਆ, ਜਿਸ ਦੀ ਆਰਮੀ ਤੋਂ ਮਨਜ਼ੂਰੀ ਲਈ ਗਈ ਹੈ। ਥਾਂ-ਥਾਂ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਜਾ ਰਹੇ ਹਨ।