The Khalas Tv Blog Punjab ਕਪੂਰਥਲਾ ’ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਜ਼ਬਰਦਸਤ ਹੰਗਾਮਾ, ਸੁਖਪਾਲ ਖਹਿਰਾ ਨੇ ਲਾਇਆ ਧਰਨਾ
Punjab

ਕਪੂਰਥਲਾ ’ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਜ਼ਬਰਦਸਤ ਹੰਗਾਮਾ, ਸੁਖਪਾਲ ਖਹਿਰਾ ਨੇ ਲਾਇਆ ਧਰਨਾ

ਬਿਊਰੋ ਰਿਪੋਰਟ (ਕਪੂਰਥਲਾ/ਨਡਾਲਾ, 17 ਦਸੰਬਰ 2025): ਕਪੂਰਥਲਾ ਦੇ ਕਸਬਾ ਨਡਾਲਾ ਵਿੱਚ ਸਥਿਤ ਪ੍ਰੇਮ ਕਰਮਸਰ ਕਾਲਜ ਵਿੱਚ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਕਾਂਗਰਸ ਪਾਰਟੀ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਕਾਂਗਰਸ ਨੇ ਇਲਜ਼ਾਮ ਲਾਇਆ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੇ ਉਮੀਦਵਾਰਾਂ ਦੀ ਗੈਰ-ਮੌਜੂਦਗੀ ਵਿੱਚ ਹੀ ਨਤੀਜੇ ਐਲਾਨ ਦਿੱਤੇ ਹਨ।

ਸੁਖਪਾਲ ਖਹਿਰਾ ਨੇ ਲਾਇਆ ਧਰਨਾ

ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਖਹਿਰਾ ਨੇ ਮੰਗ ਕੀਤੀ ਕਿ ਵੋਟਾਂ ਦੀ ਗਿਣਤੀ ਦੁਬਾਰਾ (ਰੀ-ਕਾਊਂਟਿੰਗ) ਕਰਵਾਈ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਆਪਣੀ ਹਾਰ ਦੇ ਡਰੋਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ ਤਾਂ ਜੋ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ।

ਏਜੰਟਾਂ ਦੀ ਗੈਰ-ਮੌਜੂਦਗੀ ਵਿੱਚ ਗਿਣਤੀ ਦਾ ਦੋਸ਼

ਕਾਂਗਰਸ ਪਾਰਟੀ ਨੇ ਖ਼ਾਸ ਤੌਰ ‘ਤੇ ਸਗੋਂਜਲਾ ਅਤੇ ਦਿਆਲਪੁਰ ਬਲਾਕ ਸਮਿਤੀ ਜ਼ੋਨਾਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ੋਨਾਂ ਦੀ ਗਿਣਤੀ ਕਾਂਗਰਸੀ ਕਾਊਂਟਿੰਗ ਏਜੰਟਾਂ ਦੀ ਅਣਹੋਂਦ ਵਿੱਚ ਹੀ ਮੁਕੰਮਲ ਕਰ ਲਈ ਗਈ, ਜੋ ਕਿ ਸਰਾਸਰ ਨਿਯਮਾਂ ਦੀ ਉਲੰਘਣਾ ਹੈ।

ਪ੍ਰਸ਼ਾਸਨ ਨੇ ਦਿੱਤਾ ਭਰੋਸਾ

ਵਧਦੇ ਵਿਰੋਧ ਅਤੇ ਹੰਗਾਮੇ ਨੂੰ ਦੇਖਦਿਆਂ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ। ਜਦੋਂ ਇਸ ਬੇਨਿਯਮੀ ਨੂੰ ਲੈ ਕੇ ਸਖ਼ਤ ਇਤਰਾਜ਼ ਦਰਜ ਕਰਵਾਇਆ ਗਿਆ, ਤਾਂ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਜ਼ੋਨਾਂ ਦੀਆਂ ਵੋਟਾਂ ਦੀ ਮੁੜ ਗਿਣਤੀ ਕਰਵਾਈ ਜਾਵੇਗੀ।

Exit mobile version