India Religion

ਖਰਾਬ ਮੌਸਮ ਕਾਰਨ ਰੋਕੀ ਗਈ ਚਾਰ ਧਾਮ ਦੀ ਯਾਤਰਾ, ਕੇਦਾਰਨਾਥ ‘ਚ ਬਰਫ਼ਬਾਰੀ , ਮੀਂਹ ਕਾਰਨ ਸੜਕ ‘ਤੇ ਜਮ੍ਹਿਆ ਮਲਬਾ

Char Dham yatra stopped due to bad weather, snowfall in Kedarnath, debris on the road due to rain

 ਸ੍ਰੀਨਗਰ : ਕੇਦਾਰਨਾਥ ਅਤੇ ਬਦਰੀਨਾਥ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਨੀਵੇਂ ਇਲਾਕਿਆਂ ‘ਚ ਮੀਂਹ ਕਾਰਨ ਸੜਕ ‘ਤੇ ਵੱਡੇ-ਵੱਡੇ ਪੱਥਰ ਜਮ੍ਹਾਂ ਹੋ ਗਏ | ਜਿਸ ਕਾਰਨ ਕੇਦਾਰਨਾਥ ਅਤੇ ਬਦਰੀਨਾਥ ‘ਚ ਖਰਾਬ ਮੌਸਮ ਕਾਰਨ ਸ਼੍ਰੀਨਗਰ ਪੁਲਸ ਨੇ ਸਾਵਧਾਨੀ ਦੇ ਤੌਰ ‘ਤੇ ਚਾਰਧਾਮ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ। ਸ੍ਰੀਨਗਰ ਦੇ ਐਸਐਚਓ ਰਵੀ ਸੈਣੀ ਨੇ ਦੱਸਿਆ ਕਿ ਸ੍ਰੀਨਗਰ ਵਿੱਚ ਯਾਤਰੀਆਂ ਦੇ ਠਹਿਰਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ। ਮੌਸਮ ਸਾਫ਼ ਹੋਣ ‘ਤੇ ਯਾਤਰੀਆਂ ਨੂੰ ਆਪਣਾ ਸਫ਼ਰ ਜਾਰੀ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਤਰਾਖੰਡ ਦੇ ਚਮੋਲੀ ਜ਼ਿਲੇ ‘ਚ ਪਹਾੜ ਦਾ ਮਲਬਾ ਸੜਕ ‘ਤੇ ਆ ਗਿਆ। ਜਾਣਕਾਰੀ ਦਿੰਦੇ ਹੋਏ ਚਮੋਲੀ ਪੁਲਸ ਨੇ ਦੱਸਿਆ ਕਿ ਕੋਤਵਾਲੀ ਚਮੋਲੀ ਖੇਤਰ ਦੇ ਬਾਜਪੁਰ ‘ਚ ਪਹਾੜੀ ਤੋਂ ਮਲਬਾ ਆਉਣ ਕਾਰਨ ਬਦਰੀਨਾਥ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਦਿੱਲੀ-ਐਨਸੀਆਰ, ਯੂਪੀ, ਰਾਜਸਥਾਨ ਸਮੇਤ ਦੇਸ਼ ਦੇ ਹੋਰ ਰਾਜਾਂ ਤੋਂ ਚਾਰਧਾਮ ਜਾਣ ਵਾਲੇ ਸ਼ਰਧਾਲੂਆਂ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ।

ਕੇਦਾਰਨਾਥ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋ ਰਹੀ ਹੈ

ਕੇਦਾਰਨਾਥ ਧਾਮ ਵਿੱਚ ਪਿਛਲੇ 12 ਦਿਨਾਂ ਤੋਂ ਰੁਕ-ਰੁਕ ਕੇ ਬਰਫ਼ਬਾਰੀ ਹੋ ਰਹੀ ਹੈ। ਉੱਤਰਾਖੰਡ ਵਿੱਚ 30 ਅਪ੍ਰੈਲ ਤੋਂ ਚਾਰ ਦਿਨ ਮੌਸਮ ਖ਼ਰਾਬ ਰਹੇਗਾ। ਖ਼ਰਾਬ ਮੌਸਮ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਤਰਾਖੰਡ ‘ਚ ਖਰਾਬ ਮੌਸਮ ਕਾਰਨ ਮੀਂਹ ਅਤੇ ਬਰਫਬਾਰੀ ਤੋਂ ਬਾਅਦ ਸ਼ਰਧਾਲੂਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਕੇਦਾਰਨਾਥ ਧਾਮ ਦੇ ਦਰਵਾਜ਼ੇ 25 ਅਪ੍ਰੈਲ ਨੂੰ ਖੋਲ੍ਹੇ ਗਏ ਸਨ। ਜਦੋਂ ਕਿ ਬਦਰੀਨਾਥ ਧਾਮ ਦੇ ਦਰਵਾਜ਼ੇ 27 ਅਪ੍ਰੈਲ ਨੂੰ ਖੋਲ੍ਹੇ ਗਏ ਸਨ। 22 ਅਪ੍ਰੈਲ ਨੂੰ ਗੰਗੋਤਰੀ-ਯਮੁਨੋਤਰੀ ਧਾਮ ਦੇ ਦਰਵਾਜ਼ੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਗਏ ਸਨ।

ਮੌਸਮ ਵਿਭਾਗ ਨੇ ਦੇਸ਼ ਦੇ ਸਾਰੇ ਰਾਜਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਉੱਤਰਾਖੰਡ ਦੇ ਮੌਸਮ ਦੀ ਜਾਣਕਾਰੀ ਮਿਲਣ ਤੋਂ ਬਾਅਦ ਹੀ ਯਾਤਰਾ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕੇਦਾਰਨਾਥ ‘ਚ ਭਾਰੀ ਬਰਫਬਾਰੀ ਦੇ ਮੱਦੇਨਜ਼ਰ ਰੁਦਰਪ੍ਰਯਾਗ ਜ਼ਿਲਾ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਹੈ। ਉੱਤਰਾਖੰਡ ਸਰਕਾਰ ਨੇ ਚਾਰ ਧਾਮ ਯਾਤਰਾ ਨੂੰ ਲੈ ਕੇ 9 ਭਾਰਤੀ ਭਾਸ਼ਾਵਾਂ (ਤਾਮਿਲ, ਮਲਿਆਲਮ, ਤੇਲਗੂ, ਕੰਨੜ, ਬੰਗਾਲੀ, ਗੁਜਰਾਤੀ, ਪੰਜਾਬੀ, ਮਰਾਠੀ ਅਤੇ ਉੜੀਆ) ਵਿੱਚ ਐਡਵਾਈਜ਼ਰੀ ਜਾਰੀ ਕੀਤੀ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ਼ੁੱਕਰਵਾਰ ਨੂੰ ਸ਼ਰਧਾਲੂਆਂ ਨੂੰ ਸਲਾਹ ਦਿੱਤੀ ਸੀ ਕਿ ਉਹ ਕੋਵਿਡ-19 ਸਮੇਤ ਸਾਰੇ ਮੈਡੀਕਲ ਟੈਸਟ ਪਾਸ ਕਰਨ ਤੋਂ ਬਾਅਦ ਹੀ ਆਪਣੀ ਤੀਰਥ ਯਾਤਰਾ ਦੀ ਯੋਜਨਾ ਬਣਾਉਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਐਸਓਪੀ ਜਾਰੀ ਕੀਤਾ ਗਿਆ ਹੈ ਅਤੇ ਇਸ ਸਾਲ ਤੀਰਥ ਯਾਤਰਾ ਕਰਨ ਵਾਲਿਆਂ ਨੂੰ ਇਸ ਦੀ ਪਾਲਣਾ ਕਰਨ ਦੀ ਲੋੜ ਹੈ।