ਸ਼੍ਰੋਮਣੀ ਅਕਾਲੀ ਦਲ (SAD) ਦੇ ਬਾਗੀ ਧੜੇ ਦੇ ਲੀਡਰ ਚਰਨਜੀਤ ਸਿੰਘ ਬਰਾੜ (Charanjeet Singh Brar) ਨੇ ਅਕਾਲ ਤਖਤ ਸਾਹਿਬ (Sri Akal Takth Sahib) ਦੇ ਫੈਸਲੇ ਤੋਂ ਬਾਅਦ ਦਾ ਖਾਲਸ ਟੀ.ਵੀ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਹਰ ਫੈਸਲੇ ਨੂੰ ਹਰ ਸਿੱਖ ਸਿਰ ਝੁੱਕਾ ਕੇ ਪ੍ਰਵਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਨੂੰ ਤਨਖਾਹੀਆਂ ਕਰਾਰ ਦੇਣਾ ਇਤਿਹਾਸ ਵਿੱਚ ਇਕ ਵੱਡੀ ਘਟਨਾ ਹੈ।
ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲੋ ਜੋ ਵੀ ਗੁਨਾਹ ਹੋਏ ਹਨ ਉਨ੍ਹਾਂ ਦੇ ਲਿਖਤੀ ਰੂਪ ਵਿੱਚ ਮੁਆਫੀ ਮੰਗ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਮੰਤਰੀਆਂ ਨੂੰ ਵੀ 15 ਦਿਨਾਂ ਦੇ ਵਿੱਚ-ਵਿੱਚ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਨੂੰ ਅੱਜ ਦੇ ਫੈਸਲੇ ਤੋਂ ਬਾਅਦ ਸਿਧਾਤਕ ਤੌਰ ਤੇ ਪ੍ਰਧਾਨਗੀ ਦੇ ਅਹੁਦੇ ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਇਸ ਨੂੰ ਦੇਖਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਖੁਦ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜੇਕਰ ਸੁਖਬੀਰ ਅਸਤੀਫਾ ਨਹੀਂ ਦਿੰਦੇ ਤਾਂ ਕੀ ਉਹ ਅਕਾਲ ਸਾਹਿਬ ਤੇ ਅਸਤੀਫਾ ਦੇਣ ਦੀ ਅਪੀਲ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਵੀ ਅਕਾਲੀ ਤਖਤ ਸਾਹਿਬ ਦੇ ਜਥੇਦਾਰ ਦੇਖ ਲੈਣਗੇ ਪਰ ਉਹ ਕੋਈ ਅਪੀਲ ਨਹੀਂ ਕਰਨਗੇ।
ਇਹ ਵੀ ਪੜ੍ਹੋ – ਮਹਾਰਾਜਾ ਰਣਜੀਤ ਸਿੰਘ ਵੀ ਮਹਾਰਾਜਾ ਦੇ ਅਹੁਦੇ ਨਾਲ ਪੇਸ਼ ਹੋਏ ਸੀ! ਵਿਰਸਾ ਵਲਟੋਹਾ ਦਾ ਵੱਡਾ ਬਿਆਨ