Khetibadi Punjab

ਡੱਲੇਵਾਲ ਨੂੰ ਮਿਲਣ ਪਹੁੰਚੇ ਚਰਨਜੀਤ ਚੰਨੀ, ਕਿਹਾ-ਕਿਸਾਨ ਆਗੂ ਦੀ ਸਿਹਤ ਬਹੁਤ ਗੰਭੀਰ

ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 26 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ( Farmer leader Jagjit Singh Dallewal ) ਦੇ ਮਰਨ ਵਰਤ ਦਾ ਅੱਜ 27ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Channi) ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦਾ ਹਾਲ ਜਾਣਿਆ ਹੈ।

ਚੰਨੀ ਨੇ ਡੱਲੇਵਾਲ ਨੂੰ ਕਿਹਾ- ਰਾਹੁਲ ਗਾਂਧੀ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਮੈਂ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ ਵੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਦੇ ਨਾਲ-ਨਾਲ ਕਿਸਾਨ ਅਤੇ ਮਜ਼ਦੂਰ ਹਿਤੈਸ਼ੀ ਸਿਫਾਰਸ਼ਾਂ ਸ਼ਾਮਲ ਹਨ।

ਇਸ ਤੋਂ ਬਾਅਦ  ਚਰਨਜੀਤ ਸਿੰਘ ਚੰਨੀ  (Charanjit Channi)  ਨੇ ਕਿਹਾ- ਮੈਂ ਖੇਤੀਬਾੜੀ ਕਮੇਟੀ ਦਾ ਚੇਅਰਮੈਨ ਹਾਂ। ਅੱਜ ਮੈਂ ਡੱਲੇਵਾਲ ਨੂੰ ਕਿਸਾਨਾਂ ‘ਤੇ ਮੇਰੇ ਵੱਲੋਂ ਬਣਾਈ ਰਿਪੋਰਟ ਦਿਖਾਉਣ ਆਇਆ ਹਾਂ। ਇਹ ਰਿਪੋਰਟ ਸੰਸਦ ਵਿੱਚ ਪੇਸ਼ ਕੀਤੀ ਗਈ ਹੈ ਜਿਸ ਵਿੱਚ ਐਮ.ਐਸ.ਏ.ਪੀ ਅਤੇ ਕਿਸਾਨਾਂ ਦੇ ਮਸਲਿਆਂ ਸਮੇਤ ਕਈ ਮੰਗਾਂ ਹਨ। ਚੰਨੀ ਨੇ ਕਿਹਾ- ਡੱਲੇਵਾਲ ਦੀ ਸਿਹਤ ਬਹੁਤ ਗੰਭੀਰ ਹੈ, ਇਸ ਲਈ ਮੈਂ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਕਿਸਾਨਾਂ ਦੇ ਘਰ ਪਹੁੰਚਿਆ ਹਾਂ। ਉਹਨਾਂ ਕਿਹਾ ਕਿ ਮੈਂ ਡੱਲੇਵਾਲ ਜੀ ਨੂੰ ਬੇਨਤੀ ਕਰਦਾ ਹਾਂ ਕਿ ਤੁਹਾਡੀ ਸਿਹਤ ਜ਼ਿਆਦਾ ਜ਼ਰੂਰੀ ਹੈ ਕਿਉਂਕਿ ਕੇਂਦਰ ਸਰਕਾਰ ਦੀ ਨੀਅਤ ਮਾੜੀ ਹੈ। ਜਿਸ ਕਾਰਨ ਇਹ ਸੰਘਰਸ਼ ਲੰਬਾ ਚੱਲੇਗਾ। ਇਸ ਲਈ ਤੁਸੀਂ ਆਪਣੀ ਸਿਹਤ ਨੂੰ ਸੰਭਾਲ ਕੇ ਇਸ ਅੰਦੋਲਨ ਨੂੰ ਕੋਈ ਹੋਰ ਰੂਪ ਦਿਓ। ਉਹਨਾਂ ਕਿਹਾ ਕਿ ਮੈਂ  ਰਾਹੁਲ ਗਾਂਧੀ ਦਾ ਸੁਨੇਹਾ ਡੱਲੇਵਾਲ ਲਈ ਲੈ ਕੇ ਆਇਆ ਹਾਂ। ਉਹਨਾਂ ਨੇ ਡੱਲੇਵਾਲ ਜੀ ਦੀ ਸਿਹਤ ਦੀ ਬਹੁਤ ਚਿੰਤਾ ਕੀਤੀ ਹੈ।

ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਅੱਗੇ ਕਿਸਾਨਾਂ ਦੀਆਂ ਮੰਗਾਂ ਰੱਖੀਆਂ ਹਨ। ਉਹਨਾਂ ਨੇ ਕਿਹਾ ਕਿ ਮੈਂ ਡੱਲੇਵਾਲ ਸਾਹਿਬ ਨੂੰ ਇਹ ਦੱਸਣ ਆਇਆ ਹਾਂ ਕਿ ਕਿਰਪਾ ਕਰਕੇ ਆਪਣੀ ਸਿਹਤ ਦਾ ਖਿਆਲ ਰੱਖੋ, ਕਿਸਾਨਾਂ ਅਤੇ ਸਮਾਜ ਨੂੰ ਤੁਹਾਡੀ ਬਹੁਤ ਲੋੜ ਹੈ। ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਨੂੰ ਡੱਲੇਵਾਲ ਸਾਹਿਬ ਦੀ ਲੋੜ ਹੈ। ਇਸ ਲਈ, ਤੁਹਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਕਿਸਾਨ ਮਜ਼ਬੂਤ ​​ਹੋ ਸਕਣ।

ਦੱਸ ਦਈਏ ਕਿ ਪੰਜਾਬ ਦੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 26 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 27ਵਾਂ ਦਿਨ ਹੈ। ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਨੂੰ ਲੈ ਕੇ ਕਿਸਾਨ ਭੁੱਖ ਹੜਤਾਲ ‘ਤੇ ਹਨ।